ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੁਝਾਰੂ ਆਗੂ ਬਲਰਾਜ ਸਿੰਘ ਫ਼ੇਰੋਕੇ ਅਤੇ ਰਣਬੀਰ ਸਿੰਘ ਠੱਠਾ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ
ਫ਼ਾਜ਼ਿਲਕਾ18ਦਸੰਬਰ। ਦੋਆਬਾ ਦਸਤਕ ਨਿਊਜ਼(ਸੁਖਵਿੰਦਰ ਪ੍ਰਦੇਸੀ) ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ ਦੀ ਅਗਵਾਈ ਹੇਠ ਅੱਜ ਟੋਲ ਪਲਾਜ਼ਾ ਥੇਹ ਕਲੰਦਰ ਅੱਧੇ ਘੰਟੇ ਲਈ ਬੰਦ ਕਰਕੇ ਜੁਝਾਰੂ ਆਗੂ ਬਲਰਾਜ ਸਿੰਘ ਪਿੰਡ ਫੈਰੋਕੇ ਅਤੇ ਰਾਣਾ ਰਣਬੀਰ ਸਿੰਘ ਠੱਠਾ ਦੀ ਗਿਰਫਤਾਰੀ ਦਾ ਵਿਰੋਧ ਕਰਕੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਮਜਦੂਰਾਂ ਵੱਲੋ ਹਾਈ ਕੋਰਟ ਦੇ ਹੁਕਮਾਂ ਤਹਿਤ ਜ਼ੀਰਾ ਸ਼ਰਾਬ ਫੈਕਟਰੀ ਅੱਗੇ ਪ੍ਰਦੂਸ਼ਿਤ ਪਾਣੀ ਨੂੰ ਲੇ ਕੇ ਪਿਛਲੇ 5 ਮਹੀਨਿਆਂ ਤੋਂ ਚੱਲ ਰਿਹਾ ਪੱਕਾ ਮੋਰਚਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਚਕਵਾਉਣ ਲਈ ਭਗਵੰਤ ਮਾਨ ਸਰਕਾਰ ਵਲੋ ਭਾਰੀ ਫੋਰਸ ਲਗਵਾ ਕੇ ਜੋ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਤੇ ਸਾਂਝੇ ਮੋਰਚੇ ਲਈ ਦਿਨ ਰਾਤ ਇੱਕ ਕਰਨ ਵਾਲੇ ਜੁਝਾਰੂ ਕਿਸਾਨ ਆਗੂ ਬਲਰਾਜ ਸਿੰਘ ਪਿੰਡ ਫੇਰੋਕੇ ਅਤੇ ਰਾਣਾ ਰਣਬੀਰ ਸਿੰਘ ਠੱਠਾ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ । ਇਹਨਾ ਜੁਝਾਰੂ ਯੋਧਿਆਂ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਪੁਤਲਾ ਫੂਕਿਆ ਗਿਆ ਅਤੇ ਰਿਹਾਅ ਕਰਨ ਦੀ ਮੰਗ ਕੀਤੀ।