Breaking NEWSGood newsLatest newsPoliticsPunjabSchool newsTOP STORIESTrendingVillage NEWS

ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਮਾਪੇ ਅਧਿਆਪਕ ਮਿਲਣੀ ( Inspire meet 2.0)ਆਯੋਜਿਤ

Spread the News

ਭਵਾਨੀਗੜ੍ਹ (ਦੋਆਬਾ ਦਸਤਕ ਨਿਊਜ਼ਪੇਪਰ ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਮਾਪੇ ਅਧਿਆਪਕ ਮਿਲਣੀ( ਇੰਸਪਾਇਰ ਮੀਟ 2.0) ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਮਾਤਾ ਪਿਤਾ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ । ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਤਾ ਪਿਤਾ ਨਾਲ ਉਨ੍ਹਾਂ ਦੀ ਪੜ੍ਹਾਈ ,ਹਾਜ਼ਰੀ ,ਸਿਹਤ ,ਪੇਪਰਾਂ ਦੀ ਕਾਰਗੁੁਜ਼ਾਰੀ ਅਤੇ ਮਿਸ਼ਨ 100% ਬਾਰੇ ਚਰਚਾ ਕੀਤੀ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਦੇ ਮਾਤਾ ਪਿਤਾ ਵੱਲੋਂ ਵਿਦਿਆਰਥੀਆਂ ਨੂੰ ਰੋਜ਼ ਸਕੂਲ ਭੇਜਣ ਸੰਬੰਧੀ ਅਤੇ ਮਿਸ਼ਨ 100% ਨੂੰ ਪੂਰਾ ਕਰਨ ਵਿੱਚ ਅਧਿਆਪਕਾਂ ਦਾ ਸਾਥ ਦੇਣ ਸੰਬੰਧੀ ਸੌੰਹ ਚੁੱਕੀ ਗਈ ।ਇਸ ਮੌਕੇ ਲਾਇਬਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਸਮੂਹ ਕਮੇਟੀ ਮੈਂਬਰਾਂ ਵੱਲੋਂ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਵੱਲੋਂ ਸਕੂਲ ਦੀ ਕਾਰਗੁਜ਼ਾਰੀ ਅਤੇ ਸਮੁੱਚੇ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ ਗਈ ।ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂ ਵੱਲੋਂ ਸਮੂਹ ਮਾਤਾ ਪਿਤਾ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਿਹਤ ਦਾ ਧਿਆਨ ਰੱਖਣ ਅਤੇ ਸਕੂਲ ਵਿੱਚ ਰੋਜ਼ ਭੇਜਣ ਸੰਬੰਧੀ ਸੰਬੋਧਿਤ ਕੀਤਾ ਗਿਆ।