ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ
ਫਾਜ਼ਿਲਕਾ,2ਜਨਵਰੀ ਡੀਡੀ ਨਿਊਜ਼ਪੇਪਰ। (ਸੁਖਵਿੰਦਰ ਪ੍ਰਦੇਸੀ) ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ (ਵਿਕਾਸ) ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਐੱਸ.ਡੀ.ਐੱਮ. ਫਾਜ਼ਿਲਕਾ ਨਿਕਾਸ ਖੀਚੜ, ਸਹਾਇਕ ਕਮਿਸ਼ਨਰ ਮਨਜੀਤ ਸਿੰਘ ਵਿਸ਼ੇਸ਼ ਤੌਰ `ਤੇ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2023 ਦੇ ਇਸ ਸ਼ੁਰੂਆਤੀ ਦੌਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਫਰਜ਼ ਨੂੰ ਸਮਝਦਿਆਂ ਹੋਇਆ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤੇ ਉਨ੍ਹਾਂ ਦਾ ਹਰੇਕ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾ ਦੱਸਿਆ ਕਿ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਨੂੰ ਮੱਦੇਨਜ਼ਰ ਸੁਖਮਨੀ ਸਾਹਿਬ ਜੀ ਦਾ ਪਾਠ ਰਖਵਾਇਆ ਗਿਆ ਹੈ ਜਿਸ ਦੌਰਾਨ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ, ਉਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।