ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋ ਨਸ਼ਾ ਵੇਚਣ ਵਾਲੇ 01 ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਜਲੰਧਰ ਦਿਹਾਤੀ ਸਦਰ ਨਕੋਦਰ (ਕਰਨਬੀਰ,ਸਿੰਘ) ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨੁਸਰਾ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ, ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਹਰਜਿੰਦਰ ਸਿੰਘ ਉਪ-ਪੁਲਿਸ ਕਪਤਾਨ,ਸਬ-ਡਵੀਜਨ ਨਕੋਦਰ ਦੀ ਅਗਵਾਈ ਹੇਠ ਇਸਪੈਕਟਰ ਪਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਨਕੋਦਰ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋ 01 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 380 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਗਈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉਪ-ਪੁਲਿਸ ਕਪਤਾਨ,ਸਬ-ਡਵੀਜਨ ਨਕੋਦਰ ਨਕੋਦਰ ਜੀ ਨੇ ਦੱਸਿਆ ਕਿ ਮਿਤੀ 12-01-2023 ਨੂੰ 51 ਜਸਵੀਰ ਸਿੰਘ 139/ਜਲੰਧਰ, ਇੰਚਾਰਜ ਚੌਂਕੀ ਉੱਗੀ ਸਮੇਤ ਪੁਲਿਸ ਪਾਰਟੀ ਇਲਾਕਾ ਗਸ਼ਤ ਨਸ਼ੀਲੇ ਪਦਾਰਥਾ ਦੀ ਰੋਕਥਾਮ ਦੇ ਸਬੰਧ ਵਿੱਚ ਉੱਗੀ ਤੋਂ ਆਧੀ ਸਾਈਡ ਨੂੰ ਜਾ ਰਹੇ ਸੀ ਤਾਂ ਪਿੰਡ ਆਧੀ ਵਲੋਂ ਪੈਦਲ ਆ ਰਹੇ ਸੁਖਦੇਵ ਲਾਲ ਉਰਫ ਸੋਨੂੰ ਪੁੱਤਰ ਸੁਰਜੀਤ ਲਾਲ ਵਾਸੀ ਪਿੰਡ ਪਰਜੀਆ ਖੁਰਦ ਥਾਣਾ ਸ਼ਾਹਕੋਟ ਨੂੰ ਸ਼ੱਕ ਦੀ ਬਿਨ੍ਹਾ ਪਰ ਕਾਬੂ ਕਰਕੇ ਉਸ ਪਾਸੋਂ ਮੋਮੀ ਲਿਫਾਫਾ ਵਿੱਚੋਂ 380 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 07 ਮਿਤੀ 12-01-2023 ਅ/ਧ 22-61-85 NDPS Act ਥਾਣਾ ਸਦਰ ਨਕੋਦਰ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ।
ਬ੍ਰਾਮਦਗੀ :- 380 ਨਸ਼ੀਲੀਆ ਗੋਲੀਆ