ਸੰਗਰੂਰ ਜੇਲ੍ਹ ਆਈ ਮੁੜ ਚਰਚਾ ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮਿਲੇ ਮੋਬਾਇਲ।
ਸੰਗਰੂਰ (ਕ੍ਰਿਸ਼ਨ ਚੌਹਾਨ) : ਮੁੜ ਚਰਚਾ ਚ ਆਈ ਸੰਗਰੂਰ ਜੇਲ੍ਹ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਮੋਬਾਇਲ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਸੰਗਰੂਰ ਪੁਲਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਸ਼ਿਕਾਇਤ ਦਿੱਤੀ ਕਿ ਹਵਾਲਾਤੀ ਲਾਲੀ ਸਿੰਘ ਵਾਸੀ ਦਿੜਬਾ ਤੋਂ ਬੈਰਕ ਨੰ. 4 ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਮੋਬਾਇਲ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸੰਗਰੂਰ ਜੇਲ੍ਹ ਵਿਚੋਂ ਇਸ ਤੋਂ ਪਹਿਲਾਂ ਵੀ ਮੋਬਾਇਲ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ ਅਜਿਹੇ ਮਾਮਲਿਆਂ ਨੇ ਜੇਲ੍ਹ ਪ੍ਰਸ਼ਾਸਨ ਦੀ ਚਿੰਤਾ ਨੂੰ ਹੋਰ ਵੀ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਕਾਫੀ ਜੇਲ਼੍ਹਾਂ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦੇ ਸਿਲਸਿਲੇ ‘ਚ ਲਗਾਤਾਰ ਚਰਚਾ ‘ਚ ਰਹਿੰਦੀਆਂ ਹਨ।