JalandharGeneralLatest newsNewsPoliticsPunjabVillage NEWS

ਪੰਜਾਬ ਸਰਕਾਰ ਦੇ ਝੂਠੇ ਲ਼ਾਰਿਆ ਦੇ ਵਿਰੋਧ ਵਿੱਚ ਕੰਪਿਊਟਰ ਅਧਿਆਪਕਾਂ ਨੇ ਕੀਤੀ ਰੈਲੀ ।

Spread the News

ਡੀਡੀ ਨਿਊਜ਼ ਪੇਪਰ।

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਦੀ ਅਗਵਾਈ ਹੇੇਠ ਅੱਜ 26 ਫਰਵਰੀ ਨੂੰ ਡੀ.ਸੀ ਦਫਤਰ ਜਲੰਧਰ ਵਿਖੇ 17 ਸਾਲਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਹਜਾਰਾਂ ਦੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਇਕੱਤਰ ਹੋਏ ।ਪੰਜਾਬ ਸਰਕਾਰ ਦੀ ਲਾਰੇ ਲੱਪੇ ਅਤੇ ਡੰਗ ਟਪਾਓ ਨੀਤੀ ਤੋਂ ਨਿਰਾਸ਼ ਅਤੇ ਨਿੱਤ ਦੇ ਬਹਾਨਿਆ ਤੋਂ ਅੱਕ ਚੁੱਕੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇ ਬਾਜੀ ਕੀਤੀ ਗਈ ।ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਵਾਰ-2 ਸੂਚਨਾ ਅਤੇ ਜਨ ਸਪੰਰਕ ਵਿਭਾਗ ਪੰਜਾਬ, ਸੋਸ਼ਲ ਮੀਡੀਆਂ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕੈਬਨਿਟ ਮੰਤਰੀ ਨੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਦੀਵਾਲੀ , ਨਵਾਂ ਸਾਲ ਅਤੇ ਲੋਹੜੀ ਦੇ ਤਿਉਹਾਰ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ । ਪੰਜਾਬ ਸਰਕਾਰ ਦੀ ਕਰਨੀ ਅਤੇ ਕਹਿਣੀ ਦੇ ਅੰਤਰ ਨੇ ਜੱਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਗਿਆ ਹੈ।

ਆਮ ਲੋਕਾਂ ਦੀ ਪਾਰਟੀ ਦਾ ਮਖੌਟਾ ਪਹਿਨੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਜਲੰਧਰ ਦੇ ਡੀ.ਸੀ.ਦਫਤਰ ਤੋਂ ਲੈ ਕੇ ਬੀ.ਐਮ.ਸੀ.ਚੌਕ, ਨਾਮਦੇਵ ਚੌਕ,ਅਤੇ ਕਾਰਪੋਰੇਸ਼ਨ ਚੌਕ, ਸ਼ਾਸਤਰੀ ਚੌਕ ਦੇ ਬਜ਼ਾਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕਰਦੇ ਹੋਏ ਲਿਆਦਾਂ ਗਿਆ , ਭਗਵੰਤ ਮਾਨ ਸਰਕਾਰ ਦੇ ਕੀਤੇ ਚੌਣ ਮਨੋਰਥ ਵਾਅਦੇ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ,ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਆਪ ਦੇ ਵਿਧਾਇਕਾ ਦੇ ਵਾਦਿਆ ਨੂੰ ਪੈਫਲਿਟਾਂ ਰਾਹੀ ਆਮ ਲੋਕਾਂ ਵਿੱਚ ੳਜਾਗਰ ਕੀਤਾ ਗਿਆ ।

ਜਿਕਰਯੋਗ ਹੈ ਕਿ ਕਿ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਾਂ ਨੂੰ ਕਿਸੇ ਤਰਾਂ ਦੀ ਵਿੱਤੀ ਸਹਾਇਤਾ ਪੰਜਾਬ ਸਰਕਾਰ ਨੇ ਨਹੀਂ ਕੀਤੀ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ ਜਿਸ ਕਾਰਨ ਉਹ ਮਹਿੰਗਾਈ ਦੇ ਕਲਯੁਗ ਵਿੱਚ ਸੜਕਾਂ ਤੇ ਰੁਲਣ ਲਈ ਮਜਬੂਰ ਹਨ।

ਭਾਵੇਂ ਜੁਲਾਈ 2011 ਨੂੰ ਕੰਪਿਊਟਰ ਅਧਿਆਪਕਾਂ ਨੂੰ ਮੌਕੇ ਦੀ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੀ ਪਿਕਟਸ ਸੁਸਾਇਟੀ ਅਧੀਨ ਪੰਜਾਬ ਸਿਵਲ ਸਰਵਿਸ ਸੇਵਾਵਾਂ ਅਧੀਨ ਕੰਪਿਊਟਰ ਅਧਿਆਪਕਾਂ ਦੀਆ ਸੇਵਾਵਾਂ ਰੈਗੂਲਰ ਕਰ ਦਿੱਤੀਆ ਸੀ ਪਰ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਪੂਰਨ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਲੇ ਲਾਭ ਨਹੀਂ ਦਿੱਤੇ ।ਸਗੋਂ ਕੰਪਿਊਟਰ ਅਧਿਆਪਕਾਂ ਦੇ ਬਗੈਰ ਕਿਸੇ ਕਾਰਨ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਮੌਤ ਉਪਰੰਤ ਆਸ਼ਰਿਤਾਂ ਨੂੰ ਨੋਕਰੀ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ ।ਜਦੋ ਕਿ ਪੰਜਾਬ ਦੇ ਸਮੁੱਚੇ ਰੈਗੂਲਰ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ. ਅਤੇ 6ਵਾਂ ਤਨਖਾਹ ਕਮਿਸ਼ਨ ਦੇ ਬਕਾਏ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।

ਕੰਪਿਊਟਰ ਅਧਿਆਪਕਾਂ ਨੇ ਭਗਵਾਨ ਬਾਲਮੀਕ ਚੌਕ ਜਾਮ ਕੀਤਾ ਜਿਸ ਵਿੱਚ ਐਮ ਐਲ ਏ ਰਮਨ ਅਰੋੜਾ ਹਲਕਾ ਕੇਂਦਰੀ ਜਲੰਧਰ ਦਾ ਵੀ ਘਿਰਾਓ ਕੀਤਾ । ਜਾਮ ਵਾਲੇ ਥਾਂ ਜਲੰਧਰ ਐਸ ਡੀ ਐਮ ਸਾਹਿਬ ਜਲੰਧਰ ਨੇ ਪਹੁੰਚ ਕੇ ਕੰਪਿਊਟਰ ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਇੱਕ ਦੋ ਦਿਨਾਂ ਵਿਚ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਤੇ ਜਥੇਬੰਦੀ ਨੇ ਧਰਨਾ ਖਤਮ ਕੀਤਾ। ਐੱਮ ਐੱਲ ਏ ਸ੍ਰੀ ਰਮਨ ਅਰੋੜਾ ਨੇ ਵੀ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਆਸ਼ਵਾਸਨ ਦਿੱਤਾ ਪਰ ਜਥੇਬੰਦੀ ਨੇ ਨਾਲ ਹੀ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਅਗਰ ਇਕ ਹਫਤੇ ਦੇ ਅੰਦਰ ਅੰਦਰ ਮੁੱਖ ਮੰਤਰੀ ਦੇ ਨਾਲ ਮੀਟਿੰਗ ਨਹੀਂ ਕਰਵਾਈ ਜਾਂਦੀ ਤਾਂ ਅਗਲੇ ਹਫਤੇ ਹੀ 5 ਮਾਰਚ ਨੂੰ ਜਲੰਧਰ ਵਿਖੇ ਵਿਸ਼ਾਲ ਘਿਰਾਓ ਕੀਤਾ ਜਾਵੇਗਾ

 

 

 

 

ਰੈਲੀ ਦੌਰਾਨ ਵੱਖ ਬੁਲਾਰਿਆ ਨੇ ਸੰਬੋਧਨ ਕੀਤਾ ਸੂਬਾ ਸਰਪ੍ਰਸਤ ਗੁਰਵਿੰਦਰ ਸਿੰਘ ਤਰਨਤਾਰਨ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ ਨਰਦੀਪ ਸ਼ਰਮਾਂ ਮੀਤ ਪ੍ਰਧਾਨ, ਪਰਮਿੰਦਰ ਸਿੰਘ ਘੁਮਾਣ ਜਨਰਲ ਸਕੱਤਰ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ ,ਅਮਰਦੀਪ ਸਿੰਘ ਕਾਨੂਨੀ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ, ਸਟੇਟ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਟੋਹੜਾ, ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨ ਕੋਟ, ਰਮਨ ਕੁਮਾਰ ਜਲੰਧਰ, ਹਰਭਗਵਾਨ ਸਿੰਘ , ਜਸਵਿੰਦਰ ਸਿੰਘ ਲੁਧਿਆਣਾ ,ਗੁਰਮੇਲ ਸਿੰਘ , ਜਗਸੀਰ ਸਿੰਘ ਫਰੀਦਕੋਟ. ਗੁਰਪ੍ਰੀਤ ਸਿੰਘ ਅਮ੍ਰਿਤਸਰ, ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਲਖਵੀਰ ਸਿੰਘ ਅਤੇ ਈਸ਼ਰ ਸਿੰਘ ਬਠਿੰਡਾ ,ਰੋਬਿਨ ਮਲੇਰਕੋਟਲਾ,ਕਰਨੈਲ ਫਿਲੌਰ ਜੀ ਟੀ ਯੂ , ਕੁਲਦੀਪ ਵਾਲੀਆਂ, ਵਿਕਰਮ ਦੇਵ ਡੀ ਪੀ ਐਫ, ਸੁਖਵਿੰਦਰ ਕੋਟਲੀ, ਹਰਜਿੰਦਰ ਸਿੰਘ ਨਵਾਂ ਸ਼ਹਿਰ, ਜਤਿੰਦਰ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ਆਗੂ ਸਾਮਿਲ ਸਨ ।

 

ਬਲਜਿੰਦਰ ਸਿੰਘ ਫਤਿਹਪੁਰ

ਸੂਬਾ ਪ੍ਰਧਾਨ

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ