ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਭਵਾਨੀਗੜ੍ਹ/ਸੰਗਰੂਰ 26 ਮਾਰਚ (ਕ੍ਰਿਸ਼ਨ ਚੌਹਾਨ)ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸਥਾਨਕ ਬਲਾਕ ਇਕਾਈ ਵੱਲੋਂ ਅੱਜ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਖੁਰਦ ਦੀ ਅਗਵਾਈ ਹੇਠ ਸੰਗਰੂਰ ਦਾਣਾ ਮੰਡੀ ਵਿਖੇ ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਇਕੱਠੇ ਹੋਏ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਇਸ ਮੌਕੇ ਆਪਣੇ ਸੰਬੋਧਨ ’ਚ ਜਥੇਬੰਦੀ ਦੇ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਤੇ ਅਹਿਦ ਲਿਆ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਪਿੰਡਾਂ ਦੀਆਂ ਸੱਥਾਂ ਵਿਚ ਲੈ ਕੇ ਜਾਵਾਗੇ। ਇਸ ਮੌਕੇ
ਇਕਾਈ ਪ੍ਰਧਾਨ ਸੁਖਵੀਰ ਸਿੰਘ ,ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਹੋਰ ਇਕਾਈ ਮੈਬਰ ਹਾਜਰ ਸਨ ।