ਭਾਰਤੀ।ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਗੜੇਮਾਰੀ ਅਤੇ ਝੱਖੜ ਕਾਰਨ ਸਮੁੱਚੇ ਪੰਜਾਬ ਵਿੱਚ ਹੋਏ ਨੁਕਸਾਨ ਦੇ ਸਬੰਧ ਵਿੱਚ ਜ਼ਿਲ੍ਹਾ ਹੈਡਕੁਆਰਟਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ
ਭਵਾਨੀਗੜ੍ਹ 27ਮਾਰਚ (ਕ੍ਰਿਸ਼ਨ ਚੌਹਾਨ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਗੜੇਮਾਰੀ ਅਤੇ ਝੱਖੜ ਕਾਰਨ ਸਮੁੱਚੇ ਪੰਜਾਬ ਵਿੱਚ ਹੋਏ ਨੁਕਸਾਨ ਦੇ ਸਬੰਧ ਵਿੱਚ ਜ਼ਿਲ੍ਹਾ ਹੈਡਕੁਆਰਟਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ । ਇਸ ਲੜੀ ਤਹਿਤ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋੰ ਦੀ ਅਗਵਾਈ ਵਿੱਚ ਜਿਲਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਜ਼ਿਲ੍ਹਾ ਜਰਨਲ ਸਕੱਤਰ ਦਵਿੰਦਰ ਸਿੰਘ ਸਕਰੌਦੀ ਨੇ ਦੱਸਿਆ। ਕਿ ਬਾਰਸ਼ਾਂ ਕਾਰਨ ਕਣਕ ਸਰ੍ਹੋਂ ਅਤੇ ਹਰੇ ਚਾਰੇ ਦੇ ਹੋਏ ਨੁਕਸਾਨ ਸਬੰਧੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ।ਕਿ ਸਪੈਸ਼ਲ ਗਿਰਦਾਵਰੀ ਕਰਵਾਕੇ ਫੌਰੀ ਰਾਹਤ ਦਿਵਾਈ ਜਾਵੇ ਅਤੇ ਨਾਲ ਹੀ ਹੋਰ ਮਾਲੀ ਨੁਕਸਾਨ ਜਿਵੇਂ ਘਰਾਂ ਅਤੇ ਫਸਲਾਂ ਦੇ ਹੋਏ ਨੁਕਸਾਨ ਦੀ ਵੀ ਪੂਰਤੀ ਕੀਤੀ ਜਾਵੇ ।ਇਸ ਮੌਕੇ ਜ਼ਿਲ੍ਹਾ ਆਗੂ ਬਲਜੀਤ ਸਿੰਘ ਜੌਲੀਆ ਪ੍ਰਧਾਨ, ਗੁਰਬਖਸ਼ੀਸ਼ ਸਿੰਘ, ਰਣ ਸਿੰਘ ਚੱਠਾ, ਤਾਰਾ ਸਿੰਘ ਕਾਕੜਾ, ਬਲਕਾਰ ਸਿੰਘ ,ਕਰਨੈਲ ਸਿੰਘ ਕਾਕੜਾ ,ਸੁਖਚੈਨ ਸਿੰਘ, ਭੂਰਾ ਸਿੰਘ ,ਰਾਮਪਾਲ ਸਿੰਘ, ਹਰੀ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ ਸਕਰੌਦੀ ਸਮੇਤ ਬਹੁਤ ਸਾਰੇ ਕਿਸਾਨ ਆਗੂ ਹਾਜ਼ਰ ਸਨ।