ਅੰਮ੍ਰਿਤਪਾਲ ਮਾਮਲੇ ‘ਚ ਆਇਆ ਨਵਾਂ ਮੋੜ
ਭਗੌੜੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਦੱਸ ਦਈਏ ਕਿ ਇਸ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕਿਹਾ ਕਿ ਉਹ ਸਬੂਤ ਦੇਣ ਕਿ ਅੰਮ੍ਰਿਤਪਾਲ ਪੁਲੀਸ ਹਿਰਾਸਤ ਵਿੱਚ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਖ਼ਬਰਾਂ ਆਈਆਂ ਸਨ। ਸੀਸੀਟੀਵੀ ਫੁਟੇਜ ਆ ਗਈ ਹੈ।
ਇਸ ਸਭ ਦਾ ਜਵਾਬ ਦੇਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਖ਼ਬਰਾਂ ਦਾ ਮਤਲਬ ਸਬੂਤ ਨਹੀਂ ਹੁੰਦਾ। ਜੇਕਰ ਤੁਹਾਡੇ ਕੋਲ ਫੁਟੇਜ ਹੈ ਤਾਂ ਲਿਆਓ। ਇਸ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਇਸ ਮਾਮਲੇ ‘ਚ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਦੇ ਆਈਜੀ ਤੋਂ ਹਲਫ਼ਨਾਮਾ ਵੀ ਮੰਗਿਆ ਗਿਆ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ?
ਹਾਈਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਹ ਗ੍ਰਿਫਤਾਰੀ ਦਾ ਕੋਈ ਸਬੂਤ ਲੈ ਕੇ ਆਉਂਦਾ ਹੈ ਤਾਂ ਵਾਰੰਟ ਅਫਸਰ ਨਿਯੁਕਤ ਕੀਤਾ ਜਾਵੇਗਾ। ਪੰਜਾਬ ਦੇ ਏਜੀ ਨੇ ਹਾਈ ਕੋਰਟ ਵਿੱਚ ਦਾਅਵਾ ਕੀਤਾ ਹੈ ਕਿ ਉਹ ਅੰਮ੍ਰਿਤਪਾਲ ਨੂੰ ਫੜਨ ਦੇ ਕਰੀਬ ਹੈ। ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ।