PunjabIndia

Big Breaking : ਜਲੰਧਰ ਲੋਕ ਸਭਾ ਜ਼ਿਮਨੀ ਚੌਣ ਦਾ ਐਲਾਨ

Spread the News

ਜਲੰਧਰ ਦੀ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਦੱਸ ਦਈਏ ਕਿ ਇਹਨਾਂ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਵੇਗੀ। ਇਸ ਤੋਂ ਬਾਅਦ 13 ਮਈ ਨੂੰ ਚੋਣਾਂ ਦੇ ਨਤੀਜੇ ਆਉਣਗੇ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੀਸੀ ਅਤੇ ਏਸੀ ਵਿੱਚ ਉਪ ਚੋਣਾਂ ਲਈ ਸਮਾਂ-ਸਾਰਣੀ

ਪੋਲ ਇਵੈਂਟਸ – ਜ਼ਿਮਨੀ ਚੋਣਾਂ

ਗਜ਼ਟ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ – 13.04.2023 (ਵੀਰਵਾਰ)

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ – 20.04.2023 (ਵੀਰਵਾਰ)

ਨਾਮਜ਼ਦਗੀਆਂ ਦੀ ਪੜਤਾਲ ਦੀ ਮਿਤੀ – 21.04.2023 (ਸ਼ੁੱਕਰਵਾਰ)

ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ – 24.04.2023 (ਸੋਮਵਾਰ)

ਪੋਲ ਦੀ ਮਿਤੀ – 10.05.2023 (ਬੁੱਧਵਾਰ)

ਗਿਣਤੀ ਦੀ ਮਿਤੀ – 13.05.2023 (ਸ਼ਨੀਵਾਰ)