ਦੁਰਘਟਨਾਵਾਂ ਵਿੱਚ ਜਖਮੀ ਹੋਏ ਪੀੜਤ ਅਧਿਆਪਕਾਂ ਦੀਆਂ ਬਦਲੀਆਂ ਪਹਿਲ ਦੇ ਅਧਾਰ ਤੇ ਕੀਤੀਆਂ ਜਾਣ – ਸੁਖਵਿੰਦਰ ਸਿੰਘ ਚਾਹਲ
ਜਲੰਧਰ: 30 ਮਾਰਚ (ਕਰਨਬੀਰ ਸਿੰਘ ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੋਹਾਲੀ, ਸਹਾਇਕ ਪ੍ਰੈਸ ਸਕੱਤਰ ਕਰਨੈਲ ਫਿਲੌਰ ਆਦਿ ਆਗੂਆਂ ਨੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੂਰ ਦੁਰਾਡੇ ਕੰਮ ਕਰਦੇ ਅਧਿਆਪਕ ਜੋ ਆਪਣੀ ਡਿਊਟੀ ਦੌਰਾਨ ਸੜਕ ਹਾਦਸਿਆਂ ਵਿੱਚ ਜਖਮੀ ਹੋ ਗਏ ਹਨ, ਉਨ੍ਹਾਂ ਪੀੜਤ ਅਧਿਆਪਕਾਂ ਦੀਆਂ ਬਦਲੀਆਂ ਪਹਿਲ ਦੇ ਅਧਾਰ ਤੇ ਕੀਤੀਆਂ ਜਾਣ। ਉਨ੍ਹਾਂ ਉਤੇ ਠਹਿਰ ਤੇ ਪਰੋਬੇਸ਼ਨ ਦੀਆਂ ਸ਼ਰਤਾਂ ਨਾ ਲਗਾਈਆਂ ਜਾਣ। ਇਸ ਸਮੇਂ ਸੂਬਾਈ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਮੰਗ ਕੀਤੀ ਹੈ ਕਿ ਕੋਠਾਰੀ ਕਮਿਸ਼ਨ ਦੀਆਂ ਸ਼ਿਫਰਸ਼ਾਂ ਅਨੁਸਾਰ ਅਧਿਆਪਕਾਂ ਨੂੰ ਉਨਾਂ ਦੀ ਰਿਹਾਇਸ਼ ਦੇ ਨੇੜੇ ਤੋਂ ਨੇੜੇ ਨਿਯੁਕਤ ਕਰਨ ਲਈ ਬਦਲੀ ਨੀਤੀ ਵਿੱਚ ਸੋਧਾਂ ਸਬੰਧੀ ਸਾਂਝੇ ਮੋਰਚੇ ਨਾਲ ਜੋ ਸਹਿਮਤੀਆਂ ਬਣੀਆਂ ਸਨ, ਨੂੰ ਲਾਗੂ ਕੀਤਾ ਜਾਵੇ। ਜਿਸ ਵਿੱਚ ਠਹਿਰ ਦੀ ਸ਼ਰਤ ਨੂੰ ਨਰਮ ਕਰਦੇ ਹੋਏ ਤਿੰਨ ਸਾਲਾਂ ਦੀ ਬਜਾਇ ਇੱਕ ਸਾਲ ਕਰਨਾ, ਆਪਸੀ ਬਦਲੀਆਂ ਵਿੱਚ ਪਰੋਬੇਸ਼ਨ ਦੀ ਸ਼ਰਤ ਖਤਮ ਕਰਨਾ, ਪਹਿਲਾਂ ਅੰਤਰ ਜ਼ਿਲ੍ਹਾ ਬਦਲੀਆਂ ਕਰਨੀਆਂ ਤੇ ਬਾਅਦ ਵਿੱਚ ਜ਼ਿਲ੍ਹਾ ਤੇ ਬਲਾਕ ਪੱਧਰੀ ਬਦਲੀਆਂ ਕਰਨੀਆਂ, ਬਦਲੀਆਂ ਵਿੱਚ ਪਾਰਦਰਸ਼ਤਾ ਲਈ ਅਪਲਾਈ ਕਰਨ ਵਾਲੇ ਅਧਿਆਪਕਾਂ ਦੇ ਅੰਕਾਂ ਦੀ ਮੈਰਿਟ ਜਾਰੀ ਕੀਤੀ ਜਾਵੇ, ਸਾਰੇ ਖਾਲੀ ਸਟੇਸ਼ਨਾਂ ਦੀ ਸੂਚੀ ਸ਼ੋਅ ਕੀਤੀ ਜਾਵੇ ਆਦਿ।
ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਗੁਰਬਿੰਦਰ ਸਸਕੌਰ, ਕੁਲਦੀਪ ਪੂਰੋਵਾਲ, ਮੰਗਲ ਟਾਂਡਾ,ਮਨੋਹਰ ਲਾਲ ਸ਼ਰਮਾ, ਗੁਰਦੀਪ ਬਾਜਵਾ, ਗੁਰਪ੍ਰੀਤ ਅੰਮੀਵਾਲ, ਦੇਵੀ ਦਿਆਲ, ਬਲਵਿੰਦਰ ਭੁੱਟੋ, ਰਜੇਸ਼ ਕੁਮਾਰ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਜਗਜੀਤ ਸਿੰਘ ਮਾਨ, ਪ੍ਰਭਜੀਤ ਸਿੰਘ ਰਸੂਲਪੁਰ, ਪੁਸ਼ਪਿੰਦਰ ਪਟਿਆਲਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਨੀਰਜ ਯਾਦਵ, ਪਰਮਜੀਤ ਸ਼ੇਰੋਵਾਲ, ਮਨਜੀਤ ਬਰਾੜ, ਕੁਲਦੀਪ ਸਿੰਘ, ਦਿਲਦਾਰ ਭੰਡਾਲ਼, ਸਰਬਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ, ਸੁੱਚਾ ਸਿੰਘ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਸਤਵੰਤ ਸਿੰਘ ਤੇ ਦਿਲਬਾਗ ਸਿੰਘ ਆਦਿ ਆਗੂ ਹਾਜ਼ਰ ਸਨ ।