BhahwanigarhBreaking NEWSGeneralLatest newsNewsPoliticsPunjabTop NewsTOP STORIESTrendingVillage NEWS

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਨਾਭਾ ਰੋਡ ਜਾਮ ਕਰ ਕੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

Spread the News

ਭਵਾਨੀਗੜ੍ਹ:18 ਅਪ੍ਰੈਲ (ਕ੍ਰਿਸ਼ਨ ਚੌਹਾਨ)ਸਥਾਨਕ ਸ਼ਹਿਰ ਤੋਂ ਨਾਭਾ ਨੂੰ ਜਾਣ ਵਾਲੀ ਮੁੱਖ ਸੜਕ ਦੀ ਬੇਹੱਦ ਖਸਤਾ ਹਾਲਤ ਨੂੰ ਲੈ ਕੇ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਨਾਭਾ ਰੋਡ ਜਾਮ ਕਰ ਕੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਰਣਦੀਪ ਦਿਓਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ, ਲੋਕਾਂ ਨੂੰ ਸਬਜਬਾਗ ਦਿਖਾ ਕੇ ਸੱਤਾ ਵਿੱਚ ਆਈ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਸਿਰਫ ਇੱਕ ਸਾਲ ਬਾਅਦ ਹੀ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਹਲਕਾ ਵਿਧਾਇਕ ਭਰਾਜ ‘ਤੇ ਤਿੱਖਾ ਹਮਲਾ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਅਧੀਨ ਆਉਂਦੀ ਉਕਤ ਨਾਭਾ-ਭਵਾਨੀਗੜ੍ਹ ਰੋਡ ਦੀ ਹਾਲਤ ਵਿਧਾਇਕ ਜਾਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਨਹੀਂ ਸੁਧਾਰੀ ਜਾ ਸਕੀ ਪਰੰਤੂ ਬੜਾ ਹਾਸੋਹੀਣੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਨੈਸ਼ਨਲ ਹਾਈਵੇ ਦੀ ਵਿਵਸਥਾ ਸੁਧਾਰਨ ਦਾ ਡਰਾਮਾ ਕਰ ਰਹੇ ਹਨ। ਦਿਓਲ ਨੇ ਕਿਹਾ ਕਿ ਨਾਭਾ ਰੋਡ ਦਾ ਇੱਕ ਕਿਲੋਮੀਟਰ ਦਾ ਹਿੱਸਾ ਜੋ ਪਿਛਲੇ ਕਾਫੀ ਸਮੇਂ ਤੋਂ ਤਰਸਯੋਗ ਹਾਲਤ ‘ਚ ਹੈ ਜਿਸ ਕਾਰਨ ਇੱਥੇ ਰਹਿਣ ਜਾਂ ਕਾਰੋਬਾਰ ਕਰਨ ਵਾਲੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਦੇ ਲਈ ਮਜਬੂਰ ਹੋ ਰਹੇ ਹਨ ਪਰੰਤੂ ਦੂਜੇ ਪਾਸੇ ਸਰਕਾਰ ਦੇ ਨੁਮਾਇੰਦੇ ਕਈ ਤਰ੍ਹਾਂ ਦੇ ਢਕਵੰਜ ਰੱਚ ਕੇ ਘਟੀਆ ਸਿਆਸਤ ਦਾ ਸਬੂਤ ਦੇ ਕੇ ਲੋਕਾਂ ‘ਚ ਸ਼ੋਹਰਤਾਂ ਲੁੱਟਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਰਾਜ ਮਾਰਗਾਂ ਦੀ ਹਾਲਤ ਵਿੱਚ ਸੁਧਾਰ ਨਹੀਂ ਕਰ ਸਕਦੀ ਤਾਂ ਇਨ੍ਹਾਂ ਨੂੰ ਕੇਂਦਰ ਅਧੀਨ ਲਿਆਉਣ ਵਿੱਚ ਕੋਈ ਦੇਰੀ ਨਹੀਂ ਕਰਨੀ ਚਾਹੀਦੀ। ਦਿਓਲ ਨੇ ਕਿਹਾ ਕਿ ਜੇਕਰ ਨਾਭਾ ਭਵਾਨੀਗੜ੍ਹ ਰੋਡ ਦੀ ਹਾਲਤ ਜਲਦ ਨਹੀੰ ਸੁਧਾਰੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਵਿਕਰਮ ਸਿੰਘ, ਨਰਿੰਦਰ ਕੁਮਾਰ, ਜਰਨੈਲ ਸਿੰਘ, ਡਾ.ਪ੍ਰਿਥੀ ਚੌਹਾਨ, ਬੁੱਧੂ ਸਿੰਘ, ਪਵਨ ਕੁਮਾਰ, ਗੁਰਜੀਤ ਜਾਖੜ ਸਮੇਤ ਵੱਡੀ ਗਿਣਤੀ ਵਿੱਚ ਦੁਕਾਨਦਾਰ ਹਾਜ਼ਰ ਸਨ।