ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, 11 ਵਜੇ ਤੱਕ 17.07 % ਵੋਟਿੰਗ
Live Updates Jalandhar Lok Sabha By Poll: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਜ਼ੋਰਦਾਰ ਕੰਮ ਕੀਤਾ ਹੈ। ਲੋਕ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਦਿੱਤੀ ਗਈ ਗਰੰਟੀ ਨੂੰ ਪੂਰਾ ਕਰ ਰਹੇ ਹਨ। ਇਸ ਦੇ ਨਾਲ ਹੀ ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਪਾਰਟੀ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।
ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਹੋਈ ਝੜਪ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ‘ਤੇ ਲੋਕਾਂ ਨੂੰ ਧਮਕਾ ਰਹੇ ਹਨ। ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।
ਭਾਜਪਾ ਉਮੀਦਵਾਰ ਇੰਦਰ ਸਿੰਘ ਅਟਵਾਲ ਨੇ ਕੀਤਾ ਜਿੱਤ ਦਾ ਵੱਡਾ ਦਾਅਵਾ
ਭਾਜਪਾ ਉਮੀਦਵਾਰ ਇੰਦਰ ਸਿੰਘ ਅਟਵਾਲ ਨੇ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਅਟਵਾਲ ਨੇ ਜਿੱਤ ਦਾ ਵੱਡਾ ਦਾਅਵਾ ਕੀਤਾ। ਉਨ੍ਹਾਂ ਨੇ ਨਿਊਜ਼ 18 ਨਾਲ ਗੱਲ ਕਰਦੇ ਹੋਏ ਕਿਹਾ ਕਿ ਹੁਣ ਹਾਲਾਤ ਦੇ ਨਾਲ ਨਾਲ ਲੋਕ ਦੇ ਮਨ ਵੀ ਬਦਲ ਰਹੇ ਹਨ। ਲੋਕ ਬੀਜੇਪੀ ਨੂੰ ਸੇਵਾ ਕਰਨ ਦਾ ਮੌਕਾ ਦੇਵੇਗੀ। ਅਟਵਾਲ ਨੇ ਕਾਂਗਰਸ ‘ਤੇ ਤੰਜ ਕੱਸਦਿਆ ਕਿਹਾ ਕਿ ਇਸ ਪਾਰਟੀ ਨੇ ਜਲੰਧਰ ਦਾ ਕੋਈ ਵਿਕਾਸ ਨਹੀਂ ਕੀਤਾ ਹੈ ‘ਤੇ ਆਪ ਪਾਰਟੀ ਹੁਣ ਦੇਸ਼ ਦੀ ਖਾਸ ਪਾਰਟੀ ਬਣ ਗਈ ਹੈ। ਬੀਜੇਪੀ ਉਮੀਦਵਾਰ ਨੇ ਅੱਗੇ ਕਿਹਾ ਕਿ ਅੱਸੀ ਪੂਰੀ ਮਿਹਨਤ ਕੀਤੀ ਹੈ, ਫੈਸਲਾ ਲੋਕਾਂ ਦੇ ਹੱਥ ‘ਚ ਹੈ।