ਮੋਹਾਲੀ : ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਖ਼ੁਦ ਨੂੰ ਮਾਰੀ ਗੋਲੀ
ਮੋਹਾਲੀ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮੋਹਾਲੀ ਦੇ ਇੱਕ ਹੋਟਲ ‘ਚ ਪੰਜਾਬ ਪੁਲਸ ‘ਚ ਤਾਇਨਾਤ ਕਾਂਸਟੇਬਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਾਂਸਟੇਬਲ ਅਸ਼ਵਨੀ ਨੇ ਆਪਣੀ ਹੀ ਸਰਿਵਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਹੈ। ਪੁਲਸ ਨੂੰ ਮੌਕੇ ‘ਤੇ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਸ ਨੇ ਮੌਕੇ ‘ਤੇ ਸਰਵਿਸ ਪਿਸਤੌਲ ਵੀ ਬਰਾਮਦ ਕੀਤੀ ਹੈ, ਜਿਸ ਤੋਂ ਪੁਲਸ ਨੂੰ ਲੱਗ ਰਿਹਾ ਹੈ ਕਿ ਉਸ ਨੇ ਖ਼ੁਦ ਨੂੰ ਗੋਲੀ ਮਾਰੀ ਹੈ। ਫਿਲਹਾਲ ਪੁਲਸ ਡੂੰਘਾਈ ਨਾਲ ਕੇਸ ਦੀ ਜਾਂਚ ਕਰਨ ‘ਚ ਜੁੱਟ ਗਈ ਹੈ
ਜਾਣੋ ਕੀ ਹੈ ਪੂਰਾ ਮਾਮਲਾ?
ਦੱਸ ਦਈਏ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਅਸ਼ਵਨੀ ਦੇ ਪਿਤਾ ਚੰਡੀਗੜ੍ਹ ਪੁਲਸ ‘ਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹਨ। ਅਸ਼ਵਨੀ ਬੀਤੀ ਸਵੇਰ ਇਕ ਨਿੱਜੀ ਹੋਟਲ ‘ਚ ਰੁਕਣ ਲਈ ਆਇਆ ਸੀ। ਰਾਤ ਵੇਲੇ ਜਿਵੇਂ ਹੀ ਉਸ ਦੇ ਕਮਰੇ ‘ਚੋਂ ਗੋਲੀ ਚੱਲਣ ਦੀ ਆਵਾਜ਼ ਆਈ ਤਾਂ ਸਟਾਫ਼ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੇ ਦੇਖਿਆ ਕਿ ਅਸ਼ਵਨੀ ਆਪਣੇ ਕਮਰੇ ‘ਚ ਲਹੂ-ਲੁਹਾਨ ਹਾਲਤ ‘ਚ ਪਿਆ ਹੋਇਆ ਸੀ। ਉਸ ਨੂੰ ਤੁਰੰਤ ਸੈਕਟਰ-32 ਸਥਿਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।