ਅੰਮ੍ਰਿਤਸਰ ‘ਚ NRI ‘ਤੇ ਸ਼ਰੇਆਮ ਚੱਲੀਆਂ ਗੋਲੀਆਂ
ਅੰਮ੍ਰਿਤਸਰ ਦੇ ਪਿੰਡ ਕੋਹਾਲੀ ਤੋਂ ਰੂਹ ਕੰਬਾਊ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਬੀਤੀ ਰਾਤ ਕੋਹਾਲੀ ‘ਚ ਤਲਬੀਰ ਸਿੰਘ ਨਾਂ ਦੇ NRI ਦੇ ਫਾਰਮ ਹਾਊਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਘਟਨਾ ਤੋਂ ਬਾਅਦ ਤਲਬੀਰ ਸਿੰਘ ਦੀ ਸ਼ਿਕਾਇਤ ’ਤੇ ਪਿੰਡ ਖੋਹਲੀ ਪੁੱਜੇ ਤਫਤੀਸ਼ੀ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਫੋਨ ’ਤੇ ਸੂਚਨਾ ਮਿਲੀ ਸੀ। ਜਦੋਂ ਪੁਲੀਸ ਟੀਮ ਮੌਕੇ ’ਤੇ ਪੁੱਜੀ ਤਾਂ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਪੁਲਿਸ ਦੋਵਾਂ ਧਿਰਾਂ ਨਾਲ ਗੱਲਬਾਤ ਕਰ ਰਹੀ ਹੈ। ਜਾਂਚ ਤੋਂ ਬਾਅਦ ਜੋ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਕੀ ਹੈ ਪੂਰਾ ਮਾਮਲਾ?
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਬੀਰ ਸਿੰਘ ਨੇ ਦੱਸਿਆ ਕਿ ਉਹ ਆਸਟ੍ਰੇਲੀਆ ਦਾ ਵਸਨੀਕ ਹੈ। ਉਨ੍ਹਾਂ ਦਾ ਪਿੰਡ ਕੋਹਾਲੀ ਵਿੱਚ ਫਾਰਮ ਹਾਊਸ ਹੈ। ਬੀਤੀ ਰਾਤ ਉਹ ਫਾਰਮ ਹਾਊਸ ਵਿੱਚ ਬੈਠਾ ਸੀ ਤਾਂ ਪਿੰਡ ਦਾ ਨੰਬਰਦਾਰ ਰੇਸ਼ਮ ਸਿੰਘ ਆਪਣੇ ਸਾਥੀਆਂ ਨਾਲ ਆਇਆ ‘ਤੇ ਉਸ ਵੱਲੋ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ। ਦੱਸ ਦਈਏ ਕਿ ਇਸ ਤੋਂ ਬਾਅਦ ਦੂਜੇ ਪਾਸੇ ਪਿੰਡ ਦੇ ਨੰਬਰਦਾਰ ਰੇਸ਼ਮ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਤਲਬੀਰ ਸਿੰਘ ਝੂਠ ਬੋਲ ਰਿਹਾ ਹੈ। ਪੈਸਿਆਂ ਨੂੰ ਲੈ ਕੇ ਉਸ ਦੀ ਪਿੰਡ ਦੇ ਹੀ ਇਕ ਵਿਅਕਤੀ ਮਿਲਖਾ ਸਿੰਘ ਨਾਲ ਪੁਰਾਣੀ ਲੜਾਈ ਚੱਲ ਰਹੀ ਹੈ। ਨੰਬਰਦਾਰ ਰੇਸ਼ਮ ਸਿੰਘ ਨੇ ਦੋਸ਼ ਲਾਇਆ ਕਿ ਤਲਬੀਰ ਸਿੰਘ ਜਦੋਂ ਘਰ ਵਾਪਸ ਆ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਗੋਲੀਆਂ ਚਲਾ ਦਿੱਤੀਆਂ। ਤਲਬੀਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਖੁਦ ਉਨ੍ਹਾਂ ਦੇ ਘਰ ਅਤੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ।