Punjab

ਬ੍ਰੈਕਿੰਗ : ਪੰਜਾਬ ਸਣੇ ਇਹਨਾਂ ਸੂਬਿਆਂ ‘ਚ NIA ਦੀ ਰੇਡ, ਜਾਣੋ ਕਾਰਨ

Spread the News

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਅੱਤਵਾਦੀਆਂ ਅਤੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੇ ਚੱਲਦੇ NIA ਦੀ ਟੀਮ ਦੇਸ਼ ਭਰ ‘ਚ 122 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ NIA ਦੀ ਇਹ ਛਾਪੇਮਾਰੀ ਦਿੱਲੀ NCR, ਪੰਜਾਬ, ਰਾਜਸਥਾਨ, ਯੂਪੀ ਅਤੇ ਮੱਧ ਪ੍ਰਦੇਸ਼ ‘ਚ ਕੀਤੀ ਜਾ ਰਹੀ ਹੈ 

ਸੂਤਰਾਂ ਮੁਤਾਬਕ ਸਾਹਮਣੇ ਆਇਆ ਹੈ ਕਿ NIA ਨੇ ਪੰਜਾਬ ‘ਚ 65 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ‘ਚ ਜ਼ਿਲਾ ਬਠਿੰਡਾ, ਮੋਗਾ ਸ਼ਾਮਲ ਹਨ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਟੀਮ ਨੇ ਮੁੱਦਕੀ, ਤਲਵੰਡੀ ਅਤੇ ਫਿਰੋਜ਼ਪੁਰ ਵਿੱਚ 3 ਸ਼ੱਕੀ ਵਿਅਕਤੀਆਂ ਦੇ ਘਰ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਕਿਸੇ ਨੂੰ ਵੀ ਘਰਾਂ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਫਿਲਹਾਲ ਕਿਸੇ ਨੂੰ ਹਿਰਾਸਤ ‘ਚ ਲਏ ਜਾਣ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ NIA ਦਾ ਸਰਚ ਆਪਰੇਸ਼ਨ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਮੁਹਿੰਮ ਵਿੱਚ 200 ਤੋਂ ਵੱਧ ਟੀਮਾਂ ਲੱਗੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਟੈਰਰ ਫੰਡਿੰਗ ਰਾਹੀਂ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਤਾ ਲੱਗਾ ਹੈ ਕਿ ਗੈਂਗਸਟਰ ਖਾਲਿਸਤਾਨੀ ਨੈੱਟਵਰਕ ਮਾਮਲੇ ‘ਚ ਹੁਣ ਤੱਕ ਪੰਜ ਕੇਸ ਦਰਜ ਹੋ ਚੁੱਕੇ ਹਨ।