ਅੰਮ੍ਰਿਤਸਰ ਬਲਾਸਟ : SGPC ਨੇ ਚੁੱਕਿਆ ਅਹਿਮ ਕਦਮ
ਪੰਜਾਬ ਦੇ ਅੰਮ੍ਰਿਤਸਰ ਵਿੱਚ ਹਾਲ ਹੀ ‘ਚ ਹੋਏ ਬੰਬ ਧਮਾਕਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਇੱਕ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਜਾਣਕਾਰੀ ਅਨੁਸਾਰ SGPC ਨੇ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਇਹਨਾਂ ਸਖ਼ਤ ਪ੍ਰਬੰਧਾਂ ਦੇ ਚੱਲਦੇ ਉਹਨਾਂ ਨੇ ਸਾਰੇ ਪ੍ਰਵੇਸ਼ ਦੁਆਰ ‘ਤੇ ਮਹਿਲਾ ਫੋਰਸ ਤਾਇਨਾਤ ਕਰ ਦਿੱਤੀਆਂ ਹਨ ‘ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇੱਥੇ ਇਕ ਵੱਡੀ LED ਸਕਰੀਨ ਵੀ ਲਗਾਈ ਗਈ ਹੈ ਜੋ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ ਅਤੇ ਸ਼ਾਨ ਨੂੰ ਦਰਸਾਏਗੀ। ਇਹ ਸਕਰੀਨ ਆਉਣ ਵਾਲੇ ਸ਼ਰਧਾਲੂਆਂ ਨੂੰ ਮਹੱਤਵਪੂਰਨ ਸਥਾਨਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰੇਗੀ।
ਪੰਜਾਬ ‘ਚ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਕਰੀਬ 6 ਦਿਨਾਂ ‘ਚ ਤਿੰਨ ਧਮਾਕੇ ਹੋਏ ਹਨ। ਦੱਸ ਦਈਏ ਕਿ ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ DGP ਗੌਰਵ ਯਾਦਵ ਨੇ ਬੀਤੇ ਦਿਨੀਂ ਪ੍ਰੈਸ ਕਾਂਫਰਨਸ ਕਰ ਕਿਹਾ ਕਿ, “ਬੀਤੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਦੋ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ ਅਤੇ ਦੂਜਾ 8 ਮਈ ਨੂੰ ਹੋਇਆ ਸੀ। ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਸੀ ਸਤੱਰਕ ਸੀ ਤੇ ਲਗਾਤਾਰ CCTV ਕੈਮਰਿਆਂ ਨੂੰ ਖੰਗਾਲ ਰਹੀ ਸੀ।
ਉਹਨਾਂ ਕਿਹਾ ਕਿ ਇਸਦੇ ਹੀ ਚੱਲਦੇ ਬੀਤੇ ਦਿਨ ਯਾਨੀ ਕਿ 10 ਮਈ ਦੀ ਰਾਤ 12:00 ਵਜੇ ਮੁੜ ਧਮਾਕਾ ਹੁੰਦਾ ਹੈ ਜਿਸ ਤੋਂ ਬਾਅਦ ਘੇਰਾਬੰਦੀ ਕਰ ਪੰਜ ਮੈਂਬਰੀ ਅੱਤਵਾਦੀ ਗਿਰੋਹ ਨੂੰ ਕਾਬੂ ਕਰ ਲਿਆ ਗਿਆ । ਮੁੱਢਲੀ ਪੁੱਛਗਿੱਛ ‘ਚ ਹੀ ਗ੍ਰਿਫਤਾਰ ਅੱਤਵਾਦੀਆਂ ਨੇ ਆਪਣਾ ਜੁਰਮ ਕਬੂਲ ਕਰਕੇ ਵੱਡੇ ਖੁਲਾਸੇ ਕੀਤੇ ਹਨ। ਦੱਸ ਦਈਏ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵ ਵਾਸੀ ਪਿੰਡ ਵਡਾਲਾ ਕਲਾਂ, ਬਾਬਾ ਬਕਾਲਾ,ਜਿਲ੍ਹਾ ਅੰਮ੍ਰਿਤਸਰ ਦਿਹਾਤੀ, ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, ਸਾਹਬ ਸਿੰਘ ਵਾਸੀ ਗੇਟ ਹਕੀਮਾ ਅਨਗੜ੍ਹ,ਅੰਮ੍ਰਿਤਸਰ, ਧਰਮਿੰਦਰ, ਤੇ ਹਰਜੀਤ ਵਾਸੀ 88 ਫੁੱਟ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ।
ਇਸਦੇ ਨਾਲ ਹੀ ਪੰਜਾਬ DGP ਨੇ ਕਿਹਾ ਕਿ ਅਸੀਂ SGPC ਦਾ ਧੰਨਵਾਦ ਕਰਦੇ ਹਾਂ। ਉਹਨਾਂ ਕਿਹਾ ਕਿ ਫੜੇ ਗਏ ਅੱਤਵਾਦੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਮਿਲ ਕੇ ਪਟਾਕੇ ਬਣਾਉਣ ਦੀ ਸਮੱਗਰੀ ਖਰੀਦੀ ਅਤੇ ਉਸ ‘ਚ ਪੱਥਰ ਪਾ ਕੇ ਟਰਾਇਲ ਲਿਆ, ਜਿਸ ‘ਚ ਉਹ ਸਫਲ ਰਹੇ। ਇਸ ਤੋਂ ਉਹ ਉਤਸ਼ਾਹਿਤ ਹੋ ਗਿਆ ਅਤੇ ਪਟਾਕੇ ਬਣਾਉਣ ਵਾਲਿਆਂ ਤੋਂ ਪੋਟਾਸ਼ ਸਲਫਰ ਆਦਿ ਸਮੱਗਰੀ 5 ਹਜ਼ਾਰ ਰੁਪਏ ਵਿੱਚ ਖਰੀਦ ਕੇ ਵਿਸਫੋਟਕ ਬੰਬ ਤਿਆਰ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਗਿਰੋਹ ਦੇ ਮੈਂਬਰਾਂ ਦੇ ਕਬਜ਼ੇ ਵਿਚੋਂ 1100 ਗ੍ਰਾਮ ਵਿਸਫੋਟਕ ਸਮੱਗਰੀ/ਰਸਾਇਣ ਅਤੇ ਕੁਝ ਸਮਾਜਕ ਭੜਕਾਊ ਸਮੱਗਰੀ ਵੀ ਬਰਾਮਦ ਕੀਤੀ ਹੈ।ਇਸ ਸਬੰਧ ਵਿਚ ਥਾਣਾ ਈ ਡਵੀਜ਼ਨ ਦੀ ਪੁਲਿਸ ਨੇ ਐਫਆਈਆਰ ਨੰਬਰ 49/2023 ਧਾਰਾ 9-ਬੀ ਵਿਸਫੋਟਕ ਐਕਟ, 3-4-5 ਵਿਸਫੋਟਕ ਸਮੱਗਰੀ, 13,16,18. ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ, 120 ਬੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ, “ਅੰਮ੍ਰਿਤਸਰ ‘ਚ ਘੱਟ ਤੀਬਰਤਾ ਵਾਲੇ ਬੰਬ ਧਮਾਕੇ ਦਾ ਮਾਮਲਾ ਸੁਲਝਿਆ। 5 ਵਿਅਕਤੀ ਗ੍ਰਿਫਤਾਰ। ਅੰਮ੍ਰਿਤਸਰ ‘ਚ ਕੀਤੀ ਜਾਵੇਗੀ ਪ੍ਰੈੱਸ ਕਾਨਫਰੰਸ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਪੰਜਾਬ ‘ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।’ ਇਸ ਨੂੰ ਰੱਖਣਾ।”