Amritsar CityPunjab

Breaking: ਮਜੀਠੀਆ ਡਰੱਗ ਮਾਮਲੇ ਨਾਲ ਜੁੜੀ ਵੱਡੀ ਖਬਰ

Spread the News

ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ਤੋਂ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠਿਆ ਖਿਲਾਫ NDPS ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕੀਤਾ ਹੈ, ਹੁਣ ਇਸ ਨਵੀਂ SIT ਦੇ ਤਹਿਤ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਮੁਖੀ ਐਲਾਨਿਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਪਰ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ।