“ਆਪ” ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ ਜਲੰਧਰ ਲੋਕਸਭਾ ਸੀਟ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਲਈ ਪਹੂੰਚੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਅੱਜ ਮੈਂ ਗੁਰੂ ਘਰ ਵਿਚ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪੁੱਜਾ ਹਾਂ
ਦੱਸਣਯੋਗ ਹੈ ਕਿ ਇਸ ਮੌਕੇ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਰਕਰ ਵੀ ਮੌਜੂਦ ਸਨ। ਸੁਸ਼ੀਲ ਕੁਮਾਰ ਰਿੰਕੂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕੀਤਾ ਗਿਆ ਅਤੇ ਇਸੇ ਦੌਰਾਨ ਉਨ੍ਹਾਂ ਵੱਲੋ ਗੁਰਬਾਣੀ ਤੇ ਕੀਰਤਨ ਸੁਣਿਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।