Dharmik

ਅੱਜ ਦਾ ਹੁਕਮਨਾਮਾ (26-05-2023)

Spread the News

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

 

ਅਰਥ :- ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥

 

सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥

 

अर्थ :- हे भाई! बड़ी किस्मत से मुझे पूरा गुरू मिल गया है, मेरे मन में आत्मिक जीवन की सूझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता ॥१॥ हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोग में भी आत्मिक अडोलता का सुख मुझे प्राप्त हो गया है, और, परलोक में भी यह सुख टिका रहने वाला है ॥ रहाउ ॥ हे भाई! (मुझे निश्चय हो गया है कि जो) सिरजनहार सब के दिल की जानने वाला है वही मेरे सिर पर राखा है। जब से मैं गुरू की चरणी लगा हूँ, मुझे परमात्मा के नाम का सहारा हो गया है। कोई भय मुझे अब छू नहीं सकता ॥२॥ (हे भाई! गुरू की कृपा से मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस पल भी (मेरे सिर पर) मौजूद है, और, सदा कायम रहने वाला है। वह प्रभू अपनी प्रीत की अपने प्यार की दात दे कर अपने सेवकों को अपने गले से लगा कर रखता है ॥३॥ वह गुरू बड़ी वडियाई वाला है, अश्रचर्ज शोभा वाला है, उस की श़रण पड़ने से जिंदगी का मनोरथ प्राप्त हो जाता है। हे भाई! मुझे नानक को पूरा गुरू मिल गया है, मेरे सभी दुख दूर हो गए हैं ॥४॥५॥

 

Sorath Mahalaa 5 || Gur Pooraa Bhetteo Vaddbhaagee Maneh Bhaeaa Pargaasaa || Koe Na Pahuchanhaaraa Doojaa Apune Saahib Kaa Bharvaasaa ||1|| Apune Satgur Kai Balehaarai || Aagai Sukh Paashhai Sukh Sehjaa Ghar Aanand Hamaarai || Rahaau || Antarjaamee Karnaihaaraa Soee Khasam Hamaaraa || Nirbhau Bhae Gur Charnee Laage Ik Raam Naam Aadhhaaraa ||2|| Safal Darsan Akaal Moorat Prabh Hai Bhee Hovanhaaraa || Kanth Lagaae Apune Jan Raakhe Apunee Preet Piaaraa ||3|| Vaddee Vaddeaaee Acharaj Sobhaa Kaaraj Aaeaa Raase || Naanak Kau Gur Pooraa Bhetteo Sagle Dookh Binaase ||4||5||

 

Meaning :- I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. ||2|| Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. ||3|| Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. ||4||5||

 

ਗੁਰੂ ਰੁਪ ਸਾਧ ਸੰਗਤ ਜੀਓ

ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ

 

Waheguru Ji Ka Khalsa

Waheguru Ji Ki Fateh Ji