ਅੱਜ ਦੇ ਮੁੱਖਵਾਕ ਜੀ ਸ੍ਰੀ ਪਂਜ ਤਖ਼ਤ ਸਾਹਿਬ ਤੌ
*੨੪ ਜੇਠ, ਨਾਨਕਸ਼ਾਹੀ ਸੰਮਤ 555*
*ਦਿਨ ਬੁੱਧਵਾਰ ਹਾੜ ਵਦੀ ੪ ,*
*? ਵਿਆਖਿਆ ਸਹਿਤ ਅੱਜ ਦੇ ਮੁੱਖਵਾਕ ਜੀ*
*ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਜੀ, ਪਂਜ ਤਖ਼ਤ ਸਾਹਿਬ ਤੌ*
*DARBAR SAHIB AVM PANJ TAKHAT SAAHIB SE AAJ AMRIT VELE DE MUKHWAAK JEE*
*ਬੇਨਤੀ➡**ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਉ ਤੇ ਜੋੜੇ ਉਤਾਰ ਲਉ ਜੀ?*
*ੴ ਧਂਨ ਗੁਰੂ ਨਾਨਕ ੴ*
*ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਜੀ*
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
?ਅੰਗ 673
*ਵਿਆਖਿਆ*
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
*श्री दरबार साहिब श्री अमृतसर जी*
धनासरी महला ५ ॥
पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
??????????
*ਪਂਜ ਤਖ਼ਤ ਸਾਹਿਬ ਜੀ*
*ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ*
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
?ਅੰਗ 646
*ਵਿਆਖਿਆ*
ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧। ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ। ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ। ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨। ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।
*तख्त श्री अकाल तख्त साहिब*
सलोकु मः ३ ॥विणु नावै सभि भरमदे नित जगि तोटा सैसारि ॥ मनमुखि करम कमावणे हउमै अंधु गुबारु ॥ गुरमुखि अम्रितु पीवणा नानक सबदु वीचारि ॥१॥ मः ३ ॥ सहजे जागै सहजे सोवै ॥गुरमुखि अनदिनु उसतति होवै ॥मनमुख भरमै सहसा होवै ॥अंतरि चिंता नीद न सोवै ॥गिआनी जागहि सवहि सुभाइ ॥नानक नामि रतिआ बलि जाउ ॥२॥ पउड़ी ॥ से हरि नामु धिआवहि जो हरि रतिआ ॥ हरि इकु धिआवहि इकु इको हरि सतिआ ॥ हरि इको वरतै इकु इको उतपतिआ ॥ जो हरि नामु धिआवहि तिन डरु सटि घतिआ ॥ गुरमती देवै आपि गुरमुखि हरि जपिआ ॥९॥
??????????
*ਤਖ਼ਤ ਸ਼੍ਰੀ ਪਟਨਾ ਸਾਹਿਬ*
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ਤੂ ਕਰਤਾਰੁ ਕਰਹਿ ਸੋ ਹੋਇ ॥ਤੇਰਾ ਜੋਰੁ ਤੇਰੀ ਮਨਿ ਟੇਕ ॥ਸਦਾ ਸਦਾ ਜਪਿ ਨਾਨਕ ਏਕ ॥੧॥ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ਹੈ ਤੂਹੈ ਤੂ ਹੋਵਨਹਾਰ ॥ਅਗਮ ਅਗਾਧਿ ਊਚ ਆਪਾਰ ॥ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ਜੋ ਦੀਸੈ ਸੋ ਤੇਰਾ ਰੂਪੁ ॥ਗੁਣ ਨਿਧਾਨ ਗੋਵਿੰਦ ਅਨੂਪ ॥ਸਿਮਰਿ ਸਿਮਰਿ ਸਿਮਰਿ ਜਨ ਸੋਇ ॥ਨਾਨਕ ਕਰਮਿ ਪਰਾਪਤਿ ਹੋਇ ॥੩॥ਜਿਨਿ ਜਪਿਆ ਤਿਸ ਕਉ ਬਲਿਹਾਰ ॥ਤਿਸ ਕੈ ਸੰਗਿ ਤਰੈ ਸੰਸਾਰ ॥ਕਹੁ ਨਾਨਕ ਪ੍ਰਭ ਲੋਚਾ ਪੂਰਿ ॥ਸੰਤ ਜਨਾ ਕੀ ਬਾਛਉ ਧੂਰਿ ॥੪॥੨॥
?ਅੰਗ 723
*ਵਿਆਖਿਆ*
ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
*तख्त श्री पटना साहिब*
तिलंग घरु २ महला ५ ॥
तुधु बिनु दूजा नाही कोइ ॥तू करतारु करहि सो होइ ॥तेरा जोरु तेरी मनि टेक ॥सदा सदा जपि नानक एक ॥१॥सभ ऊपरि पारब्रहमु दातारु ॥तेरी टेक तेरा आधारु ॥ रहाउ ॥है तूहै तू होवनहार ॥अगम अगाधि ऊच आपार ॥जो तुधु सेवहि तिन भउ दुखु नाहि ॥गुर परसादि नानक गुण गाहि ॥२॥जो दीसै सो तेरा रूपु ॥गुण निधान गोविंद अनूप ॥सिमरि सिमरि सिमरि जन सोइ ॥नानक करमि परापति होइ ॥३॥जिनि जपिआ तिस कउ बलिहार ॥तिस कै संगि तरै संसार ॥कहु नानक प्रभ लोचा पूरि ॥संत जना की बाछउ धूरि ॥४॥२॥
??????????
*ਤਖਤ ਸ਼੍ਰੀ ਕੇਸ਼ਗਡ਼ ਸਾਹਿਬ ਜੀ ਆਨੰਦਪੁਰ*
ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
?ਅੰਗ 749
*ਵਿਆਖਿਆ*
ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।
*तख्त श्री केशगढ़ साहिब जी आनंदपुर*
सूही महला ५ ॥
जिस के सिर ऊपरि तूं सुआमी सो दुखु कैसा पावै ॥बोलि न जाणै माइआ मदि माता मरणा चीति न आवै ॥१॥मेरे राम राइ तूं संता का संत तेरे ॥तेरे सेवक कउ भउ किछु नाही जमु नही आवै नेरे ॥१॥ रहाउ ॥जो तेरै रंगि राते सुआमी तिन्ह का जनम मरण दुखु नासा ॥तेरी बखस न मेटै कोई सतिगुर का दिलासा ॥२॥नामु धिआइनि सुख फल पाइनि आठ पहर आराधहि ॥तेरी सरणि तेरै भरवासै पंच दुसट लै साधहि ॥३॥गिआनु धिआनु किछु करमु न जाणा सार न जाणा तेरी ॥सभ ते वडा सतिगुरु नानकु जिनि कल राखी मेरी ॥४॥१०॥५७॥
??????????
*ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ*
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
?ਅੰਗ 685
*ਵਿਆਖਿਆ*
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
*तख्त श्री दमदमा साहिब तलवंडी साबो*
धनासरी महला १ घरु २ असटपदीआ
ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाए ॥ कीचड़ि डूबै मैलु न जाए ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाए ॥ प्रेम भगति करि सहजि समाए ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाए मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥
??????????
*ਤਖਤ ਸੱਚਖੰਡ ਸ੍ਰੀ ਹਜ਼ੂਰ ਨਾਂਦੇੜ*
ਜੈਤਸਰੀ ਬਾਣੀ ਭਗਤਾ ਕੀ
ੴ ਸਤਿਗੁਰ ਪ੍ਰਸਾਦਿ ॥ ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਯ੍ਯਾਇ ਨਿਗਮ ਭਏ ਸਾਖੀ ॥੩॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥
?ਅੰਗ 710
*ਵਿਆਖਿਆ*
ਹੇ ਪ੍ਰਭੂ! ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ, ਮੇਰੀ ਇਸ ਅੱਗੇ (ਹੁਣ) ਕੋਈ ਪੇਸ਼ ਨਹੀਂ ਜਾਂਦੀ।੧।ਰਹਾਉ।ਹੇ ਨਾਥ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ, ਅਸੀ ਕਲਜੁਗੀ ਵਿਸ਼ਈ ਜੀਵ ਹਾਂ (ਮੇਰੀ ਸਹਾਇਤਾ ਕਰ) (ਕਾਮਾਦਿਕ) ਇਹਨਾਂ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ ਕਿ ਹਰ ਦਮ ਮੇਰੀ ਪਰਮਾਤਮਾ ਨਾਲੋਂ ਵਿੱਥ ਪਵਾ ਰਹੇ ਹਨ।੨।(ਇਹਨਾਂ ਨੇ ਜਗਤ ਨੂੰ ਬੜਾ ਖ਼ੁਆਰ ਕੀਤਾ ਹੈ) ਮੈਂ ਜਿੱਧਰ ਵੇਖਦਾ ਹਾਂ, ਉੱਧਰ ਦੁੱਖਾਂ ਦੀ ਰਾਸਿ-ਪੂੰਜੀ ਬਣੀ ਪਈ ਹੈ। ਇਹ ਵੇਖ ਕੇ ਭੀ (ਕਿ ਵਿਕਾਰਾਂ ਦਾ ਸਿੱਟਾ ਹੈ ਦੁੱਖ) ਮੇਰਾ ਮਨ ਮੰਨਿਆ ਨਹੀਂ, ਵੇਦਾਦਿਕ ਧਰਮ-ਪੁਸਤਕ ਭੀ (ਸਾਖੀਆਂ ਦੀ ਰਾਹੀਂ) ਇਹੀ ਗਵਾਹੀ ਦੇ ਰਹੇ ਹਨ।੩।ਗੌਤਮ ਦੀ ਵਹੁਟੀ ਅਹੱਲਿਆ, ਪਾਰਵਤੀ ਦਾ ਪਤੀ ਸ਼ਿਵ, ਬ੍ਰਹਮਾ, ਹਜ਼ਾਰ ਭਗਾਂ ਦੇ ਚਿੰਨ੍ਹ ਵਾਲਾ ਇੰਦਰ-(ਇਹਨਾਂ ਸਭਨਾਂ ਨੂੰ ਇਹਨਾਂ ਪੰਜਾਂ ਨੇ ਹੀ ਖ਼ੁਆਰ ਕੀਤਾ) ।੪।ਇਹਨਾਂ ਚੰਦ੍ਰਿਆਂ ਨੇ (ਮੇਰੇ) ਮੂਰਖ (ਮਨ) ਨੂੰ ਬੁਰੀ ਤਰ੍ਹਾਂ ਮਾਰ ਕੀਤੀ ਹੈ, ਪਰ ਇਹ ਮਨ ਬੜਾ ਬੇ-ਸ਼ਰਮ ਹੈ, ਅਜੇ ਭੀ ਵਿਕਾਰਾਂ ਵਲੋਂ ਮੁੜਿਆ ਨਹੀਂ।੫।ਰਵਿਦਾਸ ਆਖਦਾ ਹੈ-ਹੋਰ ਕਿੱਥੇ ਜਾਵਾਂ? ਹੋਰ ਕੀਹ ਕਰਾਂ? (ਇਹਨਾਂ ਵਿਕਾਰਾਂ ਤੋਂ ਬਚਣ ਲਈ) ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਆਸਰਾ ਲਿਆ ਨਹੀਂ ਜਾ ਸਕਦਾ।੬।੧।
*तख्त सचखण्ड श्री हजूर साहिब नान्देड*
जैतसरी बाणी भगता की
ੴ सतिगुर प्रसादि ॥ नाथ कछूअ न जानउ ॥ मनु माइआ कै हाथि बिकानउ ॥१॥ रहाउ ॥ तुम कहीअत हौ जगत गुर सुआमी ॥ हम कहीअत कलिजुग के कामी ॥१॥ इन पंचन मेरो मनु जु बिगारिओ ॥ पलु पलु हरि जी ते अंतरु पारिओ ॥२॥ जत देखउ तत दुख की रासी ॥ अजौं न पत्याइ निगम भए साखी ॥३॥ गोतम नारि उमापति स्वामी ॥ सीसु धरनि सहस भग गांमी ॥४॥ इन दूतन खलु बधु करि मारिओ ॥ बडो निलाजु अजहू नही हारिओ ॥५॥ कहि रविदास कहा कैसे कीजै ॥ बिनु रघुनाथ सरनि का की लीजै ॥६॥१॥
???????????
*————ਜੂਨ 2023————*
4 ਜੂਨ ਸਾਕਾ ਨੀਲਾ ਤਾਰਾ ਅੰਮ੍ਰਿਤਸਰ
ਭਗਤ ਕਬੀਰ ਜੈਅੰਤੀ
*4 ਜੂਨ ਪੂਰਨਮਾਸ਼ੀ*
5 ਜੂਨ ਅਵਤਾਰ ਪੁਰਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
5–6 ਜੂਨ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਾਲਾਨਾ ਸਮਾਗਮ
6 ਜੂਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ
6 ਜੂਨ ਘੱਲੂਘਾਰਾ ਦਿਵਸ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਹਿਦਾ ਜਥਾ ਭਿੰਡਰਾਂ (ਸੰਗਰਾਵਾਂ) ਗੁਰਦਾਸਪੁਰ
8 ਜੂਨ ਫਤਿਹ ਦਿਵਸ ਗੁਰਦੁਆਰਾ ਕਿਲਾ ਸ੍ਰੀ ਲੋਹਗੜ੍ਹ ਸਾਹਿਬ
*15 ਜੂਨ ਸੰਗਰਾਂਦ ?*
*( ੧ ਹਾੜ ਮਹਿਨਾ ੫੫੫ ਸੰਮਤ ਨਾਨਕਸ਼ਾਹੀ )*
*18 ਜੂਨ ਮੱਸਿਆ ?*
17–19 ਜੂਨ ਜੋੜ ਮੇਲਾ ਗੁਰਦੁਆਰਾ ਸ਼ਹੀਦ ਸਿੰਘਾਂ ਆਲੋਵਾਲ (ਫਿਲੌਰ)
20 ਜੂਨ ਰਥ ਯਾਤਰਾ ਸ੍ਰੀ ਜਗਨਨਾਥ ਪੁਰੀ
*23 ਜੂਨ ਪੰਚਮੀ*
25 ਜੂਨ ਸ਼ਹੀਦੀ ਦਿਵਸ ਬਾਬਾ ਬੰਦਾ ਸਿੰਘ ਜੀ ਬਹਾਦਰ
28 ਜੂਨ ਮੀਰੀ ਪੀਰੀ ਦਿਵਸ (ਸ੍ਰੀ ਗੁਰੂ ਹਰਗੋਬਿੰਦ ਸਾਹਿਬ)
28 ਜੂਨ ਦਸਮੀ
29 ਜੂਨ ਬਰਸੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ
??????????
*? ਬੇਨਤੀ:- ਜਦੌ ਵੀ ਸਾਡੇ ਵੀਰ ਤੇ ਭੈਣਾਂ ਸ੍ਰੀ ਹੁਕਮਨਾਮਾ ਸਾਹਿਬ ਜੀ ਜਾਂ ਗੁਰਬਾਣੀ ਦੀਆਂ ਤੁਕਾਂ ਲਿਖਤ ਰੂਪ ਚ ਪੜਦੇ ਹੌ ਤਾਂ ਆਪਣਾਂ ਸਿਰ ਢੱਕ ਕੇ ਜੋੜੇ ਲਾਹ ਕੇ ਤੇ ਸਾਵਧਾਨ ਹੋ ਕੇ ਪੜਿਆ ਕਰੋ ਜੀ। ਗੁਰਬਾਣੀ ਦਾ ਜਿਨਾਂ ਵੱਧ ਤੌ ਵੱਧ ਸਤਿਕਾਰ ਕਰ ਸਕਦੇ ਹੋ ਕਰੋ ਜੀ ,ਧੰਨਵਾਦ ਜੀ। ?*
???????????
ਗੁਰੂ ਰੂਪ ਸਾਧ ਸੰਗਤ ਜੀਓੁ ਭੁਲਾਂ ਚੁੱਕਾਂ ਦੀ ਮਾਫੀ ਬਕਸ਼ੋ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ
ਕਿਰਤ ਕਰੋ-ਨਾਮ ਜਪੋ-ਵੰਡ ਕੇ ਛਕੋ-ਅੰਮ੍ਰਿਤ ਛਕੋ-
ਸਿੰਘ ਸਜੋ-ਗੁਰੂ ਵਾਲੇ ਬਣੋ।।ਮਾਂ ਬੋਲੀ ਦਾ ਸਤਿਕਾਰ ਕਰੋ ਪੰਜਾਬੀ (ਗੁਰਮੁੱਖੀ) ਨਾਲ ਪਿਆਰ ਕਰੋ।