Amritsar CityChandigarhDelhiIndiaPunjab

(9/6/2023) ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੬ ਜੇਠ

Spread the News

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੬ ਜੇਠ (ਸੰਮਤ ੫੫੫ ਨਾਨਕਸ਼ਾਹੀ) ਅੰਗ ੫੨੫

 

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 26th Jeth (Samvat 555 Nanakshahi) 09-June-2023 Ang 525

 

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

 

ਪਦਅਰਥ: ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ।੧। ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ+ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ।੧।ਰਹਾਉ। ਮੈਲਾਗਰ = {ਮਲਯ+ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ।੨। ਦੀਪ = ਦੀਵਾ। ਨਈਬੇਦ = {ਸੰ: नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ।੩। ਅਰਪਉ = ਅਰਪਉਂ, ਮੈਂ ਅਰਪ ਦਿਆਂ, ਮੈਂ ਭੇਟਾ ਕਰਾਂ। ਚਰਾਵਉ = ਭੇਟਾ।੪। ਅਰਚਾ = ਮੂਰਤੀ ਆਦਿਕ ਦੀ ਪੂਜਾ, ਮੂਰਤੀ ਆਦਿਕ ਅੱਗੇ ਸਿਰ ਨਿਵਾਉਣਾ, ਮੂਰਤੀ ਨੂੰ ਸਿੰਗਾਰਨਾ। ਆਹਿ ਨ = ਨਹੀਂ ਹੋ ਸਕੀ। ਕਹਿ = ਕਹੈ, ਆਖਦਾ ਹੈ। ਕਵਨ ਗਤਿ = ਕੀਹ ਹਾਲ?।੫।

 

ਅਰਥ: ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? ॥੧॥ ਰਹਾਉ ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ॥੪॥ (ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਰਵਿਦਾਸ ਜੀ ਆਖਦੇ ਹਨ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ ? ॥੫॥੧॥

 

गूजरी स्री रविदास जी के पदे घरु ३ ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥ तनु मनु अरपउ पूज चरावउ ॥ गुर परसादि निरंजनु पावउ ॥४॥ पूजा अरचा आहि न तोरी ॥ कहि रविदास कवन गति मोरी ॥५॥१॥

 

अर्थ: राग गूजरी, घर ३ में भगत रविदास जी की बँदों वाली बाणी। अकाल पुरख एक है और सतिगुरू की कृपा द्वारा मिलता है। दूध तों थनों से ही बछड़े ने जूठा कर दिया; फूल भंवरे ने (सूंघ कर) और पानी मछली ने ख़राब कर दिया (सो, दूध फूल पानी यह तीनों ही जूठे हो जाने के कारण प्रभू के आगे भेंट करने योग्य ना रह गए) ॥१॥ हे माँ! गोबिंद की पूजा करने के लिए मैं कहाँ से कोई चीज़ ले कर भेंट करूँ ? कोई अन्य (सुच्चा) फूल (आदि मिल) नहीं (सकता)। क्या मैं (इस कमीं के कारण) उस सुंदर प्रभू को प्राप्त नहीं कर सकूँगा ? ॥१॥ रहाउ ॥ चंदन के पौधों को साँप जकड़े हुए हैं (और उन्होंने चंदन को जूठा कर दिया है), ज़हर और अमृत (भी समुँद्र में) इकट्ठे ही वसते हैं ॥२॥ सुगंधी आ जाने के कारण धूप दीप और प्रसाद भी (जूठे हो जाते हैं), (फिर हे प्रभू! अगर तेरी पूजा इन वस्तुओं से ही हो सकती हो, तों यह जूठी चीजें तेरे आगे रख कर) तेरे भगत किस तरह तेरी पूजा करें ? ॥३॥ (हे प्रभू!) मैं अपना तन और मन अर्पण करता हूँ, तेरी पूजा के तौर पर भेंट करता हूँ; (इसी भेंटा द्वारा ही) सतिगुरू की मेहर की बरकत से तुझे माया-रहित को खोज सकता हूँ ॥४॥ (हे प्रभू! अगर सुच्चे दूध, फूल, धूप, चंदन और प्रसाद आदि की भेंटा से ही तेरी पूजा हो सकती तों कहीं भी यह सामग्री सुच्ची ना मिलने के कारण) मुझसे तेरी पूजा और तेरी भगती हो ही ना सकती, रविदास जी कहते हैं, तों फिर (हे प्रभू!) मेरा क्या हाल होता ? ॥५॥१॥

 

Goojree Sree Ravidaas Jee Ke Pade Ghar 3 Ik Oankaar Satgur Parsaad || Doodhh T Bashhrai Thhanahu Bittaareo || Fool Bhavar Jal Meen Bigaareo ||1|| Maaee Gobind Poojaa Kahaa Lai Chraavau || Avar N Fool Anoop N Paavau ||1|| Rahaau || Mailaagar Berhe Hai Bhueangaa || Bikh Amrit Baseh Ik Sangaa ||2|| Dhhoop Deep Naeebedeh Baasaa || Kaise Pooj Kareh Teree Daasaa ||3|| Tan Man Arpau Pooj Chraavau || Gur Parsaad Niranjan Paavau ||4|| Poojaa Archaa Aahe N Toree || Keh Ravidaas Kavan Gat Moree ||5||1||

 

Meaning: Goojree, Padas Of Ravidaas Jee, Third House: One Universal Creator God. By The Grace Of The True Guru: The calf has contaminated the milk in the teats. The bumble bee has contaminated the flower, and the fish the water. ||1|| O mother, where shall I find any offering for the Lord’s worship ? I cannot find any other flowers worthy of the incomparable Lord. ||1|| Pause || The snakes encircle the sandalwood trees. Poison and nectar dwell there together. ||2|| Even with incense, lamps, offerings of food and fragrant flowers, How are Your slaves to worship You ? ||3|| I dedicate and offer my body and mind to You. By Guru’s Grace, I attain the immaculate Lord. ||4|| I cannot worship You, nor offer You flowers. Says Ravi Daas Ji, what shall my condition be hereafter ? ||5||1||

 

ਗੁਰੂ ਰੁਪ ਸਾਧ ਸੰਗਤ ਜੀਓ

ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ

 

Waheguru Ji Ka Khalsa

Waheguru Ji Ki Fateh Ji