PunjabAmritsar CityChandigarhDelhiIndiaJammu Kashmir

(10/6/2023) ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੭ ਜੇਠ

Spread the News

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੭ ਜੇਠ (ਸੰਮਤ ੫੫੫ ਨਾਨਕਸ਼ਾਹੀ) ਅੰਗ ੫੯੧

 

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 27th Jeth (Samvat 555 Nanakshahi) 10-June-2023 Ang 591

 

ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

 

ਵਿਆਖਿਆ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ ਜੀ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ ਜੀ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ। ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ)। ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ॥੧੪॥

 

सलोकु मः ३ ॥ सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥ पउड़ी ॥ जिस कै घरि दीबानु हरि होवै तिस की मुठी विचि जगतु सभु आइआ ॥ तिस कउ तलकी किसै दी नाही हरि दीबानि सभि आणि पैरी पाइआ ॥ माणसा किअहु दीबाणहु कोई नसि भजि निकलै हरि दीबाणहु कोई किथै जाइआ ॥ सो ऐसा हरि दीबानु वसिआ भगता कै हिरदै तिनि रहदे खुहदे आणि सभि भगता अगै खलवाइआ ॥ हरि नावै की वडिआई करमि परापति होवै गुरमुखि विरलै किनै धिआइआ ॥१४॥

 

अर्थ: जिस मनुष्य को सतिगुरू पर भरोसा नहीं बना और सतिगुरू के श़ब्द में जिस का प्यार नहीं लगा, उस को कभी सुख नहीं, चाहे (गुरू पास) सौ बारी आए जाए। हे नानक जी! अगर गुरू के सनमुख हो कर सच्चे से प्रेम पाएं तो प्रभू सहजे ही मिल जाता है ॥१॥ हे मेरे मन! ऐसा सतिगुरू ख़ोज कर ढूंढ़, जिस की सेवा करने से तेरा सारी उम्र का दुःख दूर हो जाए, कभी ज़रा भर की भी चिंता ना हो और (उस सतिगुरू के) श़ब्द से तेरा अहंकार जल जाए, तेरे अंदर से कूड़ की दीवार दूर हो जाए और मन में सच्चा हरी आ वसे, और हे मन! (उस सतिगुरू के बताए हुए) संजम में सच्ची कार कर के तेरे अंदर शांति और सुख हो जाए। हे नानक जी! जब हरी अपने रज़ा में मेहर करता है तो (ऐसा) सतिगुरू पूरी बख़्श़श से ही मिलता है ॥२॥ जिस मनुष्य के हृदय में (सब का) हाकिम प्रभू वसता हो, सारा संसार उस के वस में आ जाता है। उस को किसी चीज़ की कमी नहीं होती, (बल्कि) परमात्मा हाकिम ने सभी को लिया कर उस के चरणी पाया (होता) है। मनुष्य की कचहरी में से तो मनुष्य दौड़ कर भी कहीं जा सकता है, परन्तु परमात्मा की हकूमत में से दौड़ कर कोई कहाँ जा सकता है ? ऐसा हाकिम हरी भगतों के हृदय में वसा हुआ है, उसने बाकी सभी जीवों को लिया कर भगत जनों के आगे खड़े कर दिया है (भावार्थ, चरणी लिया पाया है)। प्रभू की ख़ास मेहर के साथ ही प्रभू के नाम की वड़ियाई (करने का गुण) प्राप्त होता है; सतिगुरू के सनमुख हो कर कोई विरला ही (नाम) सिमरता है ॥१४॥

 

Salok Ma 3 || Satgur Kee Parteet Na Aaeeaa Shabad Na Laago Bhaau || Os No Sukh Na Upjai Bhaavai Sau Gerraa Aavau Jaau || Naanak Gurmukh Sehaj Milai Sache Siu Liv Laau ||1|| Ma 3 || A Man Aisaa Satgur Khoj Lahu Jit Seveai Janam Maran Dukh Jaae || Sehsaa Mool Na Hovaee Haumai Shabad Jalaae || Koorrai Kee Paal Vichahu Niklai Sach Vasai Man Aae || Antar Saant Man Sukh Hoe Sach Sanjam Kaar Kamaae || Naanak Poorai Karam Satgur Milai Har Jeeu Kirpaa Kare Rajaae ||2|| Paurree || Jis Kai Ghar Deebaan Har Hovai Tis Kee Muthee Vich Jagat Sabh Aaeaa || Tis Kau Talkee Kisai Dee Naahee Har Deebaan Sabh Aan Pairee Paaeaa || Maansaa Keahu Deebaanahu Koee Nas Bhaj Niklai Har Deebaanahu Koee Kithhai Jaaeaa || So Aisaa Har Deebaan Vaseaa Bhagtaa Kai Hirdai Tin Rehde Khuhde Aan Sabh Bhagtaa Agai Khalvaaeaa || Har Naavai Kee Vaddeaaee Karam Paraapat Hovai Gurmukh Virlai Kinai Dhheaaeaa ||14||

 

Meaning: One who has no faith in the True Guru, and who does not love the Word of the Shabad, Shall find no peace, even though he may come and go hundreds of times. O Nanak Ji, the Gurmukh meets the True Lord with natural ease; he is in love with the Lord. ||1|| Third Mahalaa: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak Ji, by perfect good karma, you shall meet the True Guru, and then the Dear Lord, by His Sweet Will, shall bless you with His Mercy. ||2|| Paurree: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom ? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. ||14||

 

ਗੁਰੂ ਰੁਪ ਸਾਧ ਸੰਗਤ ਜੀਓ

ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ

 

Waheguru Ji Ka Khalsa

Waheguru Ji Ki Fateh Ji