ਫਿਰੋਜ਼ਪੁਰ ਪਾਬੰਦੀਸ਼ੁਦਾ ਪੋਲੀਥੀਨ ਦੀ ਜਾਂਚ ਦੌਰਾਨ 3 ਦੁਕਾਨਦਾਰਾਂ ਦੀ ਕੀਤੇ ਚਲਾਨ
ਫਿਰੋਜਪੁਰ ( ਰਾਕੇਸ ਕਪੂਰ) ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਸ਼ਹਿਰ ਦੇ ਵੱਖ ਵੱਖ ਦੁਕਾਨਦਾਰਾਂ ਤੇ ਪੋਲੀਥੀਨ ਦੀ ਵਿਕਰੀ ਨੂੰ ਲੈ ਕੇ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਨਗਰ ਕੌਂਸਲ ਫਿਰੋਜ਼ਪੁਰ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਫਰੀਦਕੋਟ ਦੇ ਐਕਸੀਅਨ ਸ਼੍ਰੀ ਗੁਣੀਤ ਸੇਠੀ ਵੀ ਸ਼ਾਮਲ ਸਨ। ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਮੇਨ ਬਜਾਰ ਦਿੱਲੀ ਗੇਟ ਅਤੇ ਆਸ-ਪਾਸ ਦੀਆਂ ਲਗਭਗ 10 ਦੁਕਾਨਦਾਰਾਂ ਦੀਆਂ ਦੁਕਾਨਾਂ ਨੂੰ ਚੈਕ ਕੀਤਾ ਗਿਆ ਅਤੇ ਇਨ੍ਹਾਂ ਵਿੱਚੋਂ ਤਿੰਨ ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨੂੰ ਸਖਤ ਚੇਤਾਵਨੀ ਵੀ ਦਿੱਤੀ ਗਈ ਉਹ ਭਵਿੱਖ ਵਿਚ ਪਾਬੰਦੀਸ਼ੁਦਾ ਪਲਾਸਟਿਕ ਮਟੀਰੀਅਲ ਦੀ ਵਰਤੋਂ ਅਤੇ ਵਿਕਰੀ ਨਾ ਕਰਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਜਾਂਚ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੂੰ ਜਲਦੀ ਪਾਬੰਦੀਸ਼ੁਦਾ ਪਲਾਸਟਿਕ ਤੋਂ ਮੁਕਤ ਕੀਤਾ ਜਾਵੇਗਾ।