(iMD) ਵਲੋ ਪੰਜਾਬ ਵਿੱਚ ਭਾਰੀ ਮੀਂਹ ਨਾਲ ਹੋ ਸਕਦਾ ਹੈ ਨੁਕਸਾਨ ਪੰਜਾਬ ਤੇ ਹੋਰ ਸਟੇਟਾ ਵਿੱਚ
28/ਜੁਲਾਈ ਪੰਜਾਬ ਵਿੱਚ ਮੀਂਹ ਨਾਲ ਭਾਰੀ ਨੁਕਸਾਨ ਪੜੋ ਪੂਰੀ ਖਬਰ
ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੈ। ਇਸ ਕੜੀ ਵਿੱਚ ਅੱਜ ਵੀ ਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਵੀ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ (IMD) ਮੁਤਾਬਕ ਅੱਜ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਦੇ ਅੰਦਰ ਭਾਰੀ ਬਾਰਸ਼ ਪੈਂਦੀ ਰਹੇਗੀ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ, ਮੁੰਬਈ ਸਮੇਤ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਆਈਐਮਡੀ ਨੇ ਅੱਜ ਪੰਜਾਬ, ਤੇਲੰਗਾਨਾ, ਮਹਾਰਾਸ਼ਟਰ, ਗੁਜਰਾਤ, ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਕੋਂਕਣ, ਗੋਆ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ।ਇਸ ਦੇ ਨਾਲ ਹੀ ਅੱਜ ਵੀ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਉੜੀਸਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਸਿੱਕਮ, ਤ੍ਰਿਪੁਰਾ ਸਮੇਤ ਕਈ ਥਾਵਾਂ ‘ਤੇ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।