ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੈਬਨਿਟ ‘ਚ ਫੇਰਬਦਲ ਵੱਡਾ ਬਿਆਨ,ਕਹਿ ਇਹ ਗੱਲ
17/8, ਅਗਸਤ, ਡੀਡੀ ਨਿਊਜ਼ਪੇਪਰ
ਪੰਜਾਬ ਕੈਬਨਿਟ ਵਿਚ ਫੇਰਬਦਲ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਮੀਡੀਆ ਅਦਾਰਿਆਂ ਦੇ ਵਲੋਂ ਬਿਨ੍ਹਾਂ ਕਿਸੇ ਪੁਸ਼ਟੀ ਦੇ ਚਲਾਈਆਂ ਜਾ ਰਹੀਆਂ ਸਨ। ਹੁਣ ਕੈਬਨਿਟ ਵਿਚ ਫੇਰਬਦਲ ਦੀਆਂ ਖ਼ਬਰਾਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ, ਹਾਲ ਦੀ ਘੜੀ ਪੰਜਾਬ ਕੈਬਨਿਟ ਵਿਚ ਫੇਰਬਦਲ ਦੀ ਕੋਈ ਚਰਚਾ ਨਹੀਂ ਹੋ ਰਹੀ ਅਤੇ ਨਾ ਹੀ ਕੋਈ ਫੇਰਬਦਲ ਕੀਤਾ ਜਾ ਰਿਹਾ ਹੈ, ਕਿਉਂਕਿ ਸਾਡੀ ਸਰਕਾਰ ਵਧੀਆ ਚੱਲ ਰਹੀ ਹੈ। ਭਗਵੰਤ ਮਾਨ ਨੇ ਆਪਣੇ ਬਿਆਨ ਵਿਚ ਇਹ ਵੀ ਆਖਿਆ ਕਿ, ਕੈਬਨਿ ਵਿਚ ਫੇਰਬਦਲ ਵਾਲੀ ਕੋਈ ਵੀ ਗੱਲ ਨਹੀਂ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ, ਅਜਿਹੀਆਂ ਖ਼ਬਰਾਂ ਚਲਾਉਣ ਤੋਂ ਪਹਿਲਾਂ ਸਰਕਾਰੇ-ਦਰਬਾਰੇ ਜਰੂਰ ਸੰਪਰਕ ਕਰ ਲਿਆ ਜਾਵੇ।