Breaking NEWSChandigarhGeneralJalandharLatest newsLatest update NewsNewsPoliticsPunjabSchool newsTechnologyTop NewsTOP STORIESTrending

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਵਲੋਂ ਐਸਮਾਂ ਲਗਾਉਣ ਵਿਰੁੱਧ

Spread the News

 

ਜਲੰਧਰ 4 ਸਤੰਬਰ ( ਡੀਡੀ ਨਿਊਜ਼ ਪੇਪਰ ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਜਲੰਧਰ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਰਾਂਹੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਜਿਸ ਦੀ ਅਗਵਾਈ ਜਿਲ੍ਹੇ ਜਲੰਧਰ ਦੇ ਕਨਵੀਨਰਾਂ ਕਰਨੈਲ ਫਿਲੌਰ, ਨਵਪ੍ਰੀਤ ਸਿੰਘ ਬੱਲੀ ਵਲੋਂ ਕੀਤੀ ਗਈ। ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਐਸਮਾਂ ਵਰਗੇ ਕਾਲੇ ਕਾਨੂੰਨ ਲਾਗੂ ਕਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਟਾਲ਼ਾ ਵੱਟਿਆ ਜਾ ਰਿਹਾ ਹੈ। ਇਸ ਸਮੇਂ ਸਰਕਾਰ ਨੂੰ ਭੇਜੇ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਤੇ ਲਗਾਇਆ ਐਸਮਾਂ ਕਾਨੂੰਨ ਰੱਦ ਕੀਤਾ ਜਾਵੇ, ਕੌਮੀ ਸਿੱਖਿਆ ਨੀਤੀ 2020 ਤੇ ਅਮਲ ਬੰਦ ਕੀਤਾ ਜਾਵੇ ਅਤੇ ਪੰਜਾਬ ਦੀ ਸਿੱਖਿਆ ਨੀਤੀ ਦਾ ਖਰੜਾ ਜਾਰੀ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ, ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡ ਤੇ ਰੈਗੂਲਰ ਕੀਤਾ ਜਾਵੇ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਖਾਲੀ ਅਸਾਮੀਆਂ ਰੈਗੂਲਰ ਗਰੇਡ ਤੇ ਭਰੀਆਂ ਜਾਣ, ਪ੍ਰਾਇਮਰੀ ਦੀਆਂ ਰੋਕੀਆਂ ਪਰਮੋਸ਼ਨਾਂ ਤੁਰੰਤ ਕੀਤੀਆਂ ਜਾਣ, ਸਾਲ ਵਿੱਚ ਦੋ ਵਾਰ ਸਾਰੇ ਵਰਗਾਂ ਦੀਆਂ ਪਰਮੋਸ਼ਨਾਂ ਕਰਨੀਆਂ ਯਕੀਨੀ ਬਣਾਈਆਂ ਜਾਣ, ਮਾਨਯੋਗ ਹਾਈ ਕੋਰਟ ਦੇ ਫੈਸਲੇ ਦੀ ਰੋਸ਼ਨੀ ਵਿੱਚ 15.01.2015 ਤੋਂ ਪਰਖ ਸਮੇਂ ਦੀ ਪੂਰੀ ਤਨਖਾਹ ਦਿੱਤੀ ਜਾਵੇ, ਸੋਧਣ ਦੇ ਨਾਂ ਤੇ ਬੰਦ ਕੀਤੇ ਸਾਰੇ ਭੱਤੇ ਬਹਾਲ ਕੀਤੇ ਜਾਣ, ਦਸੰਬਰ 2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਬਹਾਲ ਕੀਤੀ ਜਾਵੇ, 01 ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਛੇਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਯਕਮੁਸ਼ਤ ਜਾਰੀ ਕੀਤਾ ਜਾਵੇ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕੀਤੇ ਜਾਣ, ਨਵੇਂ ਭਰਤੀ 4161 ਅਧਿਆਪਕਾਂ ਨੂੰ ਤਨਖਾਹ 9 ਮਈ ਤੋਂ ਦਿੱਤੀ ਜਾਵੇ, ਮਿਊਜ਼ਿਕ ਅਧਿਆਪਕਾਂ ਤੇ ਡੀ ਪੀ ਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਤੇ ਪੈਡਿੰਗ ਅਧਿਆਪਕਾਂ ਦੀਆਂ ਭਰਤੀਆਂ ਨੂੰ ਮੁਕੰਮਲ ਕੀਤਾ ਜਾਵੇ ਆਦਿ। ਇਸ ਸਮੇਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਗਰ ਮੰਗਾਂ ਤੇ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਸੰਘਰਸ਼ ਉਲੀਕਿਆ ਜਾਵੇਗਾ। ਇਸ ਸਮੇਂ ਸੁਖਵਿੰਦਰ ਸਿੰਘ ਮੱਕੜ, ਹਰਮਨਜੋਤ ਸਿੰਘ ਵਾਲੀਆ, ਗੁਰਿੰਦਰ ਸਿੰਘ, ਵਿਨੋਦ ਭੱਟੀ, ਭਾਰਤ ਭੂਸ਼ਣ, ਜਤਿੰਦਰ ਸਿੰਘ ਤੁਲੀ, ਹਰਜਿੰਦਰ ਕੁਮਾਰ,ਕਮਲਦੀਪ ਸ਼ਰਮਾਂ, ਜਗਦੀਪ ਸਿੰਘ, ਜਗਸੀਰ ਸਿੰਘ,ਰਕੇਸ਼ ਕੁਮਾਰ, ਸੰਦੀਪ ਕੰਬੋਜ, ਕਮਲਪ੍ਰੀਤ ਸਿੰਘ,ਸ਼ਵਿੰਦਰ ਕੌਰ ਗਿੱਲ, ਵਿਦਿਆ ਸਾਗਰ, ਦੀਪਕ ਚੌਹਾਨ, ਕਮਲਦੀਪ ਸਿੰਘ,ਪੰਕਜ ਕੁਮਾਰ, ਮਨਜਿੰਦਰ ਪਾਲ ਸਿੰਘ, ਵਿਜੇ ਕੁਮਾਰ,ਅਮਰਜੀਤ ਸਿੰਘ ਆਦਿ ਹਾਜ਼ਰ ਸਨ।