ਵੱਡੀ ਖਬਰ ਕਿਸਾਨ ਧਰਨਾਕਾਰੀਆਂ ਅੱਗੇ ਝੁਕੀ ਭਗਵੰਤ ਮਾਨ ਸਰਕਾਰ ਪੜੋ ਪੂਰੀ ਖਬਰ
ਜਲੰਧਰ, 24/ਨਵੰਬਰ ਪਿਛਲੇ ਕਈ ਦਿਨਾਂ ਤੋਂ ਜਲੰਧਰ ਦੇ ਧਨੋ ਵਾਲੀ ਫਾਟਕ ਤੇ ਬੈਠੇ ਕਿਸਾਨ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੇ ਵਿੱਚ ਗੰਨੇ ਦਾ ਭਾ ਪੰਜਾਬ ਦੇ ਵਿੱਚ ਸਭ ਤੋਂ ਵੱਧ ਮਿਲੇਗਾ ਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਪਿਛਲੇ ਤਿੰਨ ਦਿਨਾਂ ਤੋਂ ਸੜਕਾਂ ਤੇ ਰੇਲਵੇ ਟਰੈਕ ਜਾਮ ਕਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੱਗੇ ਭਗਵੰਤ ਮਾਨ ਸਰਕਾਰ ਝੁਕ ਗਈ ਹੈ।ਮਾਨ ਸਰਕਾਰ ਦੇ ਵਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਜਾਣਕਾਰੀ ਇਹ ਹੈ ਕਿ, ਸਰਕਾਰ ਨੇ ਗੰਨੇ ਦੇ ਭਾਅ ਵਿਚ ਵਾਧੇ ਨੂੰ ਲੈ ਕੇ ਵੀ ਫ਼ੈਸਲਾ ਲਿਆ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ, ਗੰਨੇ ਦਾ ਭਾਅ ਦੇਸ਼ ਵਿਚ ਸਭ ਤੋਂ ਵੱਧ ਪੰਜਾਬ ਨੂੰ ਹੀ ਮਿਲਣ ਜਾ ਰਿਹਾ ਹੈ।ਦੂਜੇ ਪਾਸੇ, ਹੋਰ ਕਿਸਾਨਾਂ ਦੀਆਂ ਜਿਹੜੀਆਂ ਵੀ ਪੈਂਡਿੰਗ ਮੰਗਾਂ ਹਨ, ਉਨ੍ਹਾਂ ਨੂੰ ਵੀ ਮੰਨ ਲਿਆ ਗਿਆ ਹੈ। ਕਿਸਾਨਾਂ ਤੇ ਭਗਵੰਤ ਮਾਨ ਵਿਚਾਲੇ ਅੱਜ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਈ, ਜਿਸ ਤੋਂ ਬਾਅਦ ਇਹ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ ਕਿ, ਮਾਨ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ।