ਮੁਕੇਰੀਆਂ (ਇੰਦਰਜੀਤ ਮਹਿਰਾ) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ( ਹੁਸ਼ਿਆਰਪੁਰ )ਪ੍ਰੀਤ ਕੋਹਲੀ ਅਤੇ ਕਾਲਜ ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਸਮੇਸ਼ ਗਰਲਜ਼ ਕਾਲਜ ਅਤੇ ਜੱਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ ਵਿਭਾਗ ਵੱਲੋਂ ਸੱਤ ਰੋਜ਼ਾ ਕੈਂਪ 22 ਨੂੰ 28 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ ।ਕੈਂਪ ਦੀ ਸ਼ੁਰੂਆਤ ਮੌਕੇ ਕੀਤੇ ਗਏ ਉਦਘਾਟਨੀ ਸਮਾਰੋਹ ਵਿੱਚ ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਪੁੱਜੇ । ਉਨਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਵਧੀਆ ਚਰਿੱਤਰ ਦਾ ਨਿਰਮਾਣ ਕਰਦੇ ਹੋਏ ਸਮਾਜ ਪ੍ਰਤੀ ਆਪਣੇ ਫਰਜ਼ ਵਫਾਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ । ਸਕੂਲ ਅਤੇ ਕਾਲਜ ਦੇ ਪ੍ਰੋਗਰਾਮ ਆਫਿਸਰ ਸ਼੍ਰੀਮਤੀ ਸਤਵੰਤ ਕੌਰ ਅਤੇ ਸ਼੍ਰੀਮਤੀ ਸੁਰਬੀ ਅਬਰੋਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ”ਮੇਰੀ ਮਾਟੀ ਮੇਰਾ ਦੇਸ਼” ਦੇ ਉਦੇਸ਼ ਨੂੰ ਪ੍ਰਮੁੱਖ ਰੱਖਦੇ ਹੋਏ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਿਸ ਅਧੀਨ, ਪਿੰਡ ਖਾਨਪੁਰ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਜਾਏਗਾ । ਕੈਂਪ ਦੇ ਅਧੀਨ ਪਿੰਡ ਖਾਨਪੁਰ ਦੀ ਸਾਫ ਸਫਾਈ ,ਪੌਦੇ ਲਗਾਉਣਾ, ਬੱਚਿਆਂ ਨੂੰ ਨੈਤਿਕ ਅਤੇ ਧਾਰਮਿਕ ਸਿੱਖਿਆ ਦਾ ਮਹੱਤਵ ਸਮਝਾਉਣਾ ,ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਵੱਖ-ਵੱਖ ਪ੍ਰੋਗਰਾਮ ਅਤੇ ਹੋਰ ਸਮਾਜ ਸੁਧਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਤੇ ਸ਼੍ਰੀਮਤੀ ਨੀਰਜ ਸ਼ਰਮਾ ਨੇ ਐਨ.ਐਸ.ਐਸ ਦੀ ਮਹੱਤਤਾ ਉੱਤੇ ਲੈਕਚਰ ਦਿੱਤਾ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਨੇ ਐਨ.ਐਸ.ਐਸ ਦੀਆਂ ਗਤੀਵਿਧੀਆਂ ਉੱਤੇ ਵਿਦਿਆਰਥਣਾਂ ਨੂੰ ਲੈਕਚਰ ਦਿੱਤਾ। ਕਾਲਜ ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਨੂੰ ਅਜਿਹੇ ਸਮਾਜ ਸੁਧਾਰਕ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।।
- Entertainment
- General
- Jalandhar
- Latest news
- Latest update News
- Mukeriya NEWS information
- News
- Punjab
- School news
- Technology
- Top News
- TOP STORIES
- Trending
- Village NEWS


