Breaking NEWSChandigarhDelhiGadgetsGeneralGood newsIndiaLatest newsLatest update NewsNewsPoliticsPunjabTechTechnologyTop NewsTOP STORIESTrending

ਚੰਡੀਗੜ੍ਹ ਮੇਅਰ ਚੋਣ ਵਿਵਾਦ ਦੇ ਮਾਮਲੇ ਦੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਤਿਹਾਸਿਕ ਫੈਸਲਾ ਸੁਣਾਇਆ ਹੈ

Spread the News

20/ਫਰਬਰੀ,ਡੀਡੀ ਨਿਊਜ਼ ਪੇਪਰ,ਚੰਡੀਗੜ੍ਹ ਮੇਅਰ ਚੋਣ ਵਿਵਾਦ ਦੇ ਮਾਮਲੇ ਦੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਤਿਹਾਸਿਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ 8 ਆਯੋਗ ਵੋਟਾਂ ਨੂੰ ਯੋਗ ਦੱਸਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੀਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਕਾਰਵਾਈ ਦਾ ਹੁਕਮ ਜਾਰੀ ਕੀਤਾ ਹੈ। ਅਨਿਲ ਮਸੀਹ ਨੂੰ 3 ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਸੁਣਵਾਈ ਦੌਰਾਨ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਸ ਨੂੰ ਅਦਾਲਤ ਦਾ ਅਪਮਾਨ ਦੱਸਿਆ ਅਤੇ ਇਸ ਨੂੰ ਘਿਨੌਣਾ ਅਪਰਾਧ ਕਰਾਰ ਦਿੱਤਾ।