BusinessBreaking NEWSJalandharLatest newsPunjabTrending

ਸਕੂਲਾਂ ਵਿੱਚ ਵਾਚਮੈਨ ਗਾਰਡ ,ਸਵੀਪਰ ਤੇ ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕਰੇ ਪੰਜਾਬ ਸਰਕਾਰ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ।

Spread the News

ਫਿਲੌਰ: 28 ਸਤੰਬਰ (karanbir singh ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਆਦਿ ਆਗੂਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਬਿਆਨ ਦਾ ਸਵਾਗਤ ਕੀਤਾ ਹੈ ਕਿ ਸਕੂਲਾਂ ਵਿੱਚ ਵਾਚਮੈਨ ਤੇ ਸਫਾਈ ਦਾ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਫੰਡ ਮਹੱਈਆ ਕਰਵਾਏਗੀ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਚਮੈਨ ਤੇ ਸਵੀਪਰਾਂ ਤੇ ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਵੇ ਨਾ ਕਿ ਸਕੂਲਾਂ ਨੂੰ ਫੰਡ ਜਾਰੀ ਕੀਤੇ ਜਾਣ। ਉਹਨਾਂ ਕਿਹਾ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਆਉਟ ਸੋਰਸਿੰਗ ਰਾਹੀਂ ਭਰਤੀ ਕਰਨਾ ਕਰਮਚਾਰੀਆਂ ਦੇ ਸੋਸ਼ਣ ਕਰਨ ਵਾਲੀ ਗੱਲ ਹੈ ਤੇ ਨਿੱਜੀਕਰਨ ਨੂੰ ਪੱਕਾ ਕਰਨ ਵੱਲ ਇੱਕ ਹੋਰ ਕਦਮ ਹੋਵੇਗਾ। ਇਸ ਸਮੇਂ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਮੰਗ ਕੀਤੀ ਕਿ ਪ੍ਰਾਇਮਰੀ ਵਿਭਾਗ ਵਿੱਚ ਸੈਂਟਰ ਪੱਧਰ ਤੇ ਕੰਪਿਊਟਰ ਡੈਟਾ ਅਪਰੇਟਰ ਦੀ ਅਸਾਮੀ ਪੱਕੇ ਤੌਰ ਤੇ ਦਿੱਤੀ ਜਾਵੇ ਤਾਂ ਜੋ ਹਰ ਸਮੇਂ ਡਾਕਾ਼ ਦਾ ਕੰਮ ਕਰਦੇ ਅਧਿਆਪਕ ਬੱਚਿਆਂ ਨੂੰ ਪੜੵਾਉਣ ਵਿੱਚ ਆਪਣਾ ਕੀਮਤੀ ਸਮਾਂ ਦੇ ਸਕਣ।ਉਹਨਾਂ ਕਿਹਾ ਕਿ ਹਰ ਸਕੂਲ ਵਿੱਚ ਵਾਚਮੈਨ ਦੀ ਪੱਕੀ ਅਸਾਮੀ ਹੋਣੀ ਚਾਹੀਦੀ ਹੈ ਕਿਉਂਕਿ ਸਕੂਲਾਂ ਵਿੱਚ ਕੀਮਤੀ ਸਾਜੋ ਸਮਾਨ ਦੀਆਂ ਚੋਰੀ ਦੀਆਂ ਘਟਨਾਵਾਂ ਆਮ ਵਾਪਰ ਰਹੀਆਂ ਹਨ।

ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।