ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ
ਲੁਧਿਆਣਾ (ਡੀਡੀ ਨਿਊਜ਼ਪੇਪਰ):- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸਾਰੇ ਜਿਲਿਆਂ ਦੇ ਪ੍ਰਧਾਨ ਸਕੱਤਰਾਂ ਤੇ ਸੂਬਾਈ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਦਕ ਚੋਣਾਂ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮਿਤੀ 8 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 17 ਅਪ੍ਰੈਲ ਨੂੰ ਚੋਣ ਹੋਵੇਗੀ। ਇਸ ਸਮੇਂ ਜਥੇਬੰਦੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੰਵਿਧਾਨ ਮੁਤਾਬਿਕ ਹਰ ਤਿੰਨ ਸਾਲ ਬਾਅਦ ਲੋਕਤਾਂਤ੍ਰਿਕ ਤਰੀਕੇ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਜਿਸ ਵਿੱਚ ਜਥੇਬੰਦੀ ਦਾ ਕੋਈ ਵੀ ਮੈਬਰ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਭਰ ਸਕਦਾ ਹੈ। ਸੂਬਾਈ ਕਮੇਟੀ ਦੀ ਚੋਣ ਵਿੱਚ ਚੁਣੇ ਹੋਏ ਜ਼ਿਲ੍ਹਾ ਪ੍ਰਧਾਨ ਸੂਬਾ ਕਮੇਟੀ ਦੀ ਚੋਣ ਵਿੱਚ ਹਿੱਸਾ ਲੈਂਦੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਜ਼ਿਲ੍ਹੇ ਵਿੱਚ ਪ੍ਜਾਇਡਿੰਗ ਤੇ ਸਹਾਇਕ ਪ੍ਜਾਇਡਿੰਗ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਚੋਣਾਂ ਦੇ ਅਮਲ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪਿ੍ੰਸੀਪਲ ਅਮਨਦੀਪ ਸ਼ਰਮਾਂ, ਕਰਨੈਲ ਫਿਲੌਰ, ਗੁਰਦੀਪ ਸਿੰਘ ਬਾਜਵਾ, ਜਗਜੀਤ ਸਿੰਘ ਮਾਨ, ਨਰਿੰਦਰ ਸਿੰਘ ਮਾਖਾ, ਮਨੋਹਰ ਲਾਲ ਸ਼ਰਮਾਂ, ਰਣਜੀਤ ਸਿੰਘ ਮਾਨ, ਪੁਸ਼ਪਿੰਦਰ ਹਰਪਾਲਪੁਰ, ਬਲਵਿੰਦਰ ਸਿੰਘ ਭੁੱਟੋ, ਪ੍ਰਭਜੀਤ ਸਿੰਘ ਰਸੂਲਪੁਰ, ਹਰਿੰਦਰ ਮੱਲੀਆਂ ਬਰਨਾਲਾ, ਸੁੱਚਾ ਸਿੰਘ ਟਰਪਈ ਅਮ੍ਰਿਤਸਰ, ਮਲਕੀਅਤ ਸਿੰਘ ਪੱਤੀ ਬਰਨਾਲਾ, ਤਜਿੰਦਰ ਸਿੰਘ ਤੇਜੀ ਬਰਨਾਲਾ, ਸੁਰਿੰਦਰ ਕੁਮਾਰ ਬਰਨਾਲਾ, ਰਵਿੰਦਰ ਸਿੰਘ ਪੱਪੀ ਮੁਹਾਲੀ, ਪਰਮਜੀਤ ਸਿੰਘ ਪਟਿਆਲਾ, ਗੁਰਦਾਸ ਸਿੰਘ ਮਾਨਸਾ, ਸਤੀਸ਼ ਕੁਮਾਰ ਮਾਨਸਾ, ਰਜੇਸ਼ ਕੁਮਾਰ ਫਤਹਿਗੜ੍ਹ ਸਾਹਿਬ, ਅਮਰਜੀਤ ਸਿੰਘ ਫਤਹਿਗੜ੍ਹ ਸਾਹਿਬ, ਸੰਦੀਪ ਕੁਮਾਰ ਪਟਿਆਲਾ, ਗੁਰਚਰਨ ਸਿੰਘ ਕਸਲੀ ਫਿਰੋਜ਼ਪੁਰ, ਰਣਜੋਧ ਸਿੰਘ ਲੁਧਿਆਣਾ, ਰਾਜੀਵ ਕੁਮਾਰ ਲੁਧਿਆਣਾ, ਅਮਨ ਖੇੜਾ ਲੁਧਿਆਣਾ, ਕੰਵਲਨੈਨ ਪਟਿਆਲਾ, ਬੱਗਾ ਸਿੰਘ ਸੰਗਰੂਰ, ਸਰਬਜੀਤ ਸਿੰਘ ਸੰਗਰੂਰ ਤੇ ਵਿਕਰਮਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ।