ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ-2024 ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਸ਼ੇਸ਼ ਨਾਕਾਬੰਦੀ ਕੀਤੀ ਗਈ
22/ਮਾਰਚ । ਡੀਡੀ ਨਿਊਜ਼ਪੇਪਰ
ਅੰਮ੍ਰਿਤਸਰ/ਮਾਨਾਂਵਾਲਾ: ਜੀਵਨ ਸਰਮਾਂ ,ਵਿਕਰਮਜੀਤ ਸਿੰਘ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ-2024, ਨਿਰਪੱਖ ਢੰਗ ਨਾਲ ਕਰਵਾਉਣ ਅਤੇ ਅਮਨ-ਅਮਾਨ ਤੇ ਸ਼ਾਤੀ ਪੂਰਵਕ ਨੇਪਰੇ ਚਾੜਣ ਲਈ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨ ਲਈ ਸ਼ਹਿਰ ਦੇ ਅੰਦਰੂਨੀ ਤੇ ਬਾਹਰਵਾਰ ਇਲਾਕਿਆ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ, ਅਤੇ ਲੋਕਲ ਪੁਲਿਸ ਤੇ CRPF ਵੱਲੋਂ ਹਰੇਕ ਆਉਣ ਜਾਣ ਵਾਲੇ ਵਹੀਕਲ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕਰਕੇ ਉਹਨਾਂ ਦੇ ਵੇਰਵੇ ਨੋਟ ਕੀਤੇ ਗਏ। ਤਾਂ ਜੋ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਬਣੀ ਰਹੇ।