ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ
28/ਡੀਡੀ ਨਿਊਜ਼ਪੇਪਰ
ਮੌਸਮ ਵਿਭਾਗ (IMD) ਦੀ ਜਾਣਕਾਰੀ ਮੁਤਾਬਕ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਤੋਂ ਇਲਾਵਾ ਛੱਤੀਸਗੜ੍ਹ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ‘ਚ ਤੇਜ਼ ਤੂਫਾਨ ਅਤੇ ਮੀਂਹ ਦੀ ਸੰਭਾਵਨਾ ਹੈ।
ਦੇਸ਼ ਦੇ ਪੂਰਬੀ ਰਾਜਾਂ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਦੋਂ ਕਿ ਸਵੇਰੇ-ਸ਼ਾਮ ਠੰਢ ਮਹਿਸੂਸ ਕੀਤੀ ਜਾ ਰਹੀ ਹੈ।IMD ਵੱਲੋਂ ਖਾਸ ਤੌਰ ‘ਤੇ ਉੱਤਰ-ਪੂਰਬੀ ਅਤੇ ਪੂਰਬੀ ਭਾਰਤ ‘ਚ ਤੂਫਾਨ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੱਧ ਭਾਰਤ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ।IMD ਦੀ ਜਾਣਕਾਰੀ ਅਨੁਸਾਰ ਕਈ ਹਿੱਸਿਆਂ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲਗਾਤਾਰ ਬਦਲਦੇ ਮੌਸਮ ਦੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਮੈਦਾਨੀ ਇਲਾਕਿਆਂ ਵਿੱਚ ਵੱਖ-ਵੱਖ ਮੌਸਮ ਦੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ।ਮੌਸਮੀ ਹਾਲਾਤ ਕਾਰਨ ਮੀਂਹ ਦੇ ਨਾਲ-ਨਾਲ ਹਨੇਰੀ ਤੇ ਗੜੇਮਾਰੀ ਵੀ ਜਾਰੀ ਹੈ, ਜਿਸ ਕਾਰਨ ਕਿਸਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਮੌਸਮ ਵਿਭਾਗ (IMD) ਦੀ ਜਾਣਕਾਰੀ ਮੁਤਾਬਕ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਤੋਂ ਇਲਾਵਾ ਛੱਤੀਸਗੜ੍ਹ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ‘ਚ ਤੇਜ਼ ਤੂਫਾਨ ਅਤੇ ਮੀਂਹ ਦੀ ਸੰਭਾਵਨਾ ਹੈ।ਦੇਸ਼ ਦੇ ਪੂਰਬੀ ਰਾਜਾਂ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਦੋਂ ਕਿ ਸਵੇਰੇ-ਸ਼ਾਮ ਠੰਢ ਮਹਿਸੂਸ ਕੀਤੀ ਜਾ ਰਹੀ ਹੈ।