ਜਲੰਧਰ ਵਿੱਚ ਕੱਲ ਸੰਸਦ ਰਿੰਕੂ ਤੇ (MLA) ਸ਼ੀਤਲ ਦੇ ਲੱਗੇ ਬੋਰਡ ਤੋੜਨ ਤੇ ਆਪ ਵਰਕਰਾ ਤੇ ਮਾਮਲਾ ਦਰਜ
28/ਮਾਰਚ ਡੀਡੀ ਨਿਊਜ਼ਪੇਪਰ (ਦਾਨਿਸ਼)। ਜਲੰਧਰ ‘ਚ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਦੇ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਵੈਸਟ ‘ਚ ਪ੍ਰਦਰਸ਼ਨ ਦੌਰਾਨ ਸਰਕਾਰੀ ਬੋਰਡ ਤੋੜਨ ਦੇ ਦੋਸ਼ ‘ਚ ‘ਆਪ’ ਵਰਕਰਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਚੋਣ ਕਮਿਸ਼ਨ ਵੱਲੋਂ ਵੀਡੀਓਗ੍ਰਾਫੀ ਵੀ ਕਰਵਾਈ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਸ ‘ਚ ਵੀਡੀਓਗ੍ਰਾਫੀ ਕਰਕੇ ਪ੍ਰਦਰਸ਼ਨਕਾਰੀਆਂ ਦਾ ਨਾਮ ਸ਼ਾਮਲ ਕੀਤਾ ਜਾਵੇਗਾ। ਭਾਜਪਾ ਵੱਲੋਂ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਧਰਨੇ ਦੀ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਜਲੰਧਰ ਵਿੱਚ ‘ਆਪ’ ਪਾਰਟੀ ਦੇ ਵਰਕਰਾਂ ਦੇ ਧਰਨੇ ਦੌਰਾਨ ਮੌਕੇ ’ਤੇ ਜਾ ਕੇ ਵੀਡੀਓਗ੍ਰਾਫੀ ਵੀ ਕੀਤੀ। ਜਿਸ ‘ਚ ਪ੍ਰਦਰਸ਼ਨਕਾਰੀਆਂ ਦੇ ਵਾਹਨਾਂ ਦੀ ਵੀਡੀਓਗ੍ਰਾਫੀ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗੌਰਤਲਬ ਹੈ ਕਿ ‘ਆਪ’ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਬੀਤੇ ਦਿਨੀਂ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ‘ਆਪ’ ਵਰਕਰਾਂ ‘ਚ ਗੁੱਸਾ ਹੈ। ਪੁਲਿਸ ਨੇ ਧਾਰਾ 283,427,3 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।