ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਐਲ-17 ਲਾਇਸੰਸ ਆਦਿ ਨਾਲ ਮੀਟਿੰਗ ਕੀਤੀ ਗਈ
ਜਲੰਧਰ 3/ਅਪ੍ਰੈਲ (ਡੀਡੀ ਨਿਊਜ਼ਪੇਪਰ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਐਲ-17 ਲਾਇਸੰਸ ਹੋਲਡਰਾਂ, ਸ਼ਰਾਬ ਦੀ ਦੁਕਾਨ ਦੇ ਮਾਲਕਾਂ, ਵਾਈਨ ਸੈਲਰਾਂ/ਗੋਦਾਮ ਮਾਲਕਾਂ, ਮੈਰਿਜ ਪੈਲੇਸ ਮਾਲਕਾਂ, ਲਾਇਸੰਸਸ਼ੁਦਾ ਰੈਸਟੋਰੇਂਟ ਮਾਲਕਾਂ ਆਦਿ ਨਾਲ ਮੀਟਿੰਗ ਕਰਕੇ ਉਨਾਂ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੌਰਾਨ ਉਨਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਬਾਰੇ ਜਾਣੂ ਕਰਵਾਉਂਦਿਆਂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਸ਼ਰਾਬ ਦੀ ਆਵਾਜਾਈ, ਭੰਡਾਰਨ, ਖ਼ਰੀਦ ਅਤੇ ਵਿਕਰੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਵੋਟਰਾਂ ਨੂੰ ਲੁਭਾਉਣ ਲਈ ਨਾਜਾਇਜ਼ ਸ਼ਰਾਬ ਦੀ ਵਰਤੋਂ ਖ਼ਿਲਾਫ਼ ਕਰੜੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Chief Electoral Officer, Punjab
District Public Relations Office, Jalandhar #LokSabhaElection2024