ਸਰਕਾਰੀ ਅਦਾਰਿਆਂ ਅੰਦਰ ਫੈਲੇ ਭ੍ਰਿਸ਼ਟਾਚਾਰ ਅਤੇ ਮਿੱਟੀ ਚੋਰਾਂ ਦੀ ਪਿੱਠ ਠੋਕਣ ਖ਼ਿਲਾਫ਼ ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਵੱਲੋਂ ਲਾਇਆ ਧਰਨਾ
ਮੁਕੇਰੀਆਂ ,ਡੀਡੀ ਨਿਊਜ਼ਪੇਪਰ 30 ਅਪ੍ਰੈਲ।
ਸਰਕਾਰੀ ਅਦਾਰਿਆਂ ਅੰਦਰ ਫੈਲੇ ਭ੍ਰਿਸ਼ਟਾਚਾਰ ਅਤੇ ਮਿੱਟੀ ਚੋਰਾਂ ਦੀ ਪਿੱਠ ਠੋਕਣ ਖ਼ਿਲਾਫ਼ ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਵੱਲੋਂ ਲਾਇਆ ਧਰਨਾ ਅੱਜ ਵੀ ਜਾਰੀ ਰਿਹਾ, ਜਿਸਦੀ ਅਗਵਾਈ ਵਿਜੇ ਸਿੰਘ ਪੋਤਾ ਨੇ ਕੀਤੀ ਅਤੇ ਧਰਨੇ ਵਿੱਚ ਸਭਾ ਦੇ ਸੂਬਾ ਮੀਤ ਪ੍ਰਧਾਨ ਗੁਰਨੇਕ ਸਿੰਘ ਭੱਜਲ ਅਤੇ ਪੈ੍ਸ ਸਕੱਤਰ ਆਸ਼ਾ ਨੰਦ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਅਤੇ ਨਾਹਰੇਬਾਜੀ ਕੀਤੀ।ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਪਬਲਿਕ ਜਾਇਦਾਦ ਦੀ ਚੋਰੀ ਕਰਨ ਵਾਲਿਆਂ ਨੂੰ ਸਿਰਫ ਕੁਝ ਪੈਸੇ ਲੈ ਕੇ ਛੱਡ ਦੇਣਾ ਭ੍ਰਿਸ਼ਟਾਚਾਰ ਨੂੰ ਖ਼ਤਮ ਨਹੀਂ ਕਰੇਗਾ, ਸਗੋਂ ਬੜਾਵਾ ਦੇਵੇਗਾ। ਉਨ੍ਹਾਂ ਆਖਿਆ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ। ਨਹੀਂ ਤਾਂ ਉਨ੍ਹਾਂ ਦੇ ਹੌਸਲੇ ਬੁਲੰਦ ਹੋਣਗੇ। ਉਨ੍ਹਾਂ ਆਖਿਆ ਕਿ ਭਿ੍ਸਟਾਚਾਰੀਆਂ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ
ਇਸ ਮੌਕੇ ਜਸਵੰਤ ਸਿੰਘ ਨੰਗਲ , ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਲੋਕ ਹਾਜ਼ਰ ਸਨ।