ਆਪਣੇ ਬੱਚਿਆਂ ਨੂੰ ਮੋਟਰਸਾਈਕਲ ਅਤੇ ਕਾਰਾਂ ਦੇਣ ਵਾਲੇ ਮਾਪੇ ਹੁਣ ਸਾਵਧਾਨ ਹੋ ਜਾਣ ਕਿਉਂਕਿ ਪੰਜਾਬ ਪੁਲਿਸ ਨੂੰ ਹੁਕਮ ਜਾਰੀ
ਡੀਡੀ ਨਿਊਜ਼ਪੇਪਰ । (ਦਾਨਿਸ਼) ਜਲੰਧਰ ਆਪਣੇ ਬੱਚਿਆਂ ਨੂੰ ਮੋਟਰਸਾਈਕਲ ਅਤੇ ਕਾਰਾਂ ਦੇਣ ਵਾਲੇ ਮਾਪੇ ਹੁਣ ਸਾਵਧਾਨ ਹੋ ਜਾਣ ਕਿਉਂਕਿ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਬੱਚੇ ਕਾਰ ਜਾਂ ਮੋਟਰਸਾਈਕਲ ਚਲਾਉਂਦੇ ਹੋਏ ਫੜੇ ਗਏ ਤਾਂ ਉਨ੍ਹਾਂ ਨੂੰ 25,000 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ
ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।ਹੁਕਮਾਂ ਦੀ ਇੱਕ ਕਾਪੀ ਵਿੱਚ ਪੰਜਾਬ ਭਰ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ 31-7-20024 ਤੋਂ ਬਾਅਦ ਜੇਕਰ ਕੋਈ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਮੋਟਰਸਾਈਕਲ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਨੂੰ 25,000 ਰੁਪਏ ਜੁਰਮਾਨਾ ਅਤੇ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਬੱਚੇ ਦੇ ਪਿਤਾ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਦੇ ਹੁਕਮ ਜਾਰੀ ਕੀਤੇ ਗਏ ਹਨ।