Amritsar CityBreaking NEWSBreaking News PUNJABGeneralGood newsJalandharLatest newsLatest update NewsludhianaMukeriya NEWS informationNewsPhagwara city PunjabPoliticsPunjabSocial mediaTechTechnologyTop NewsTOP STORIESTrendingVillage NEWS ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ chief editor August 5, 2024 AAM Aadmi party Govt Punjab, CM Bhagwant singh Maan Punjab, DGP Punjab law and order, PUNJAB Sarkar apke dawar Spread the Newsਫਗਵਾੜਾ 05 ਅਗਸਤ ਡੀਡੀ,ਨਿਊਜ਼ਪੇਪਰ (ਸ਼ਿਵ ਕੋੜਾ)। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ “ਸਰਕਾਰ ਆਪ ਕੇ ਦੁਆਰ” ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਖਲਵਾੜਾ ਦੇ ਕਮਿਊਨਿਟੀ ਸੈਂਟਰ ਵਿਖੇ ਅੱਜ (6 ਅਗਸਤ) ਦੁਪਿਹਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਖਲਵਾੜਾ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਇਸ ਕੈਂਪ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪ ਦੌਰਾਨ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ‘ਤੇ ਹੀ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ,ਜਾਤੀ ਸਰਟੀਫਿਕੇਟ ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋ-ਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜ਼ੀ-ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿੱਲ ਡਿਵੈੱਲਪਮੈਂਟ, ਰੋਜਗਾਰ ਵਿਭਾਗ ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ।