ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ 100 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਜਲੰਧਰ, 16 ਅਗਸਤ : ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਇਤਲਾਹ ਦੇ ਅਧਾਰ ‘ਤੇ ਫਲਾਈਓਵਰ ਬਾਬਾ ਬੁੱਢਾ ਜੀ ਨਗਰ, ਜਲੰਧਰ ਨੇੜੇ ਗਸ਼ਤ ਅਤੇ ਨਾਕਾਬੰਦੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਇਕ ਸ਼ੱਕੀ ਨੌਜਵਾਨ ਨੂੰ ਉਨ੍ਹਾਂ ਵੱਲ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਰੋਕ ਕੇ ਉਸਦੀ ਬਾਰੀਕੀ ਨਾਲ ਚੈਕਿੰਗ ਕੀਤੀ, ਜਿਸ ਦੌਰਾਨ ਪੁਲਿਸ ਨੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਮੁਨੀਸ਼ ਕੁਮਾਰ ਉਰਫ ਸੋਨੂੰ ਪੁੱਤਰ ਮੋਹਨ ਲਾਲ ਵਾਸੀ ਮਕਾਨ ਨੰ-688 ਅਬਾਦਪੁਰਾ, ਜਲੰਧਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਥਾਣਾ ਬਸਤੀ ਬਾਵਾ ਖੇਲ ਖਿਲਾਫ 130 ਮਿਤੀ 13-08-2024 ਅਧੀਨ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਸੀ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੈਸਿਆਂ ਦੀ ਘਾਟ ਕਾਰਨ ਉਹ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਿਆਂ ਵਿੱਚ ਦੋ ਕੇਸ ਦਰਜ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੈ ਤਾਂ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।