Amritsar CityBhahwanigarhBreaking NEWSBreaking News PUNJABChandigarhFerozpur Update NewsGood newsJalandharLatest newsLatest update NewsludhianaMukeriya NEWS informationPhagwara city PunjabPunjabTechnologyTop NewsTrendingVillage NEWS ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਵਿਧਾਨ ਸਭਾ ‘ਚ ਪਾਸ, ਹੁਣ ਹੋਵੇਗਾ ਬਹੁਤ ਲੋਕਾਂ ਨੂੰ ਫਾਇਦਾ chief editor September 3, 2024 Bhagwant Maan CM Punjab, Govt of Punjab, Illegal colony punjab, Latest Update Punjab, Puda Jalandhar JDA, Today fresh Update Punjab Spread the Newsਚੰਡੀਗੜ੍ਹ , 3,ਸਤੰਬਰ (ਡੀਡੀ ਨਿਊਜ਼ ਪੇਪਰ) ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ-2024 ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਨੂੰ ਸਭਾ ਦੇ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।ਜਾਇਦਾਦ ਸੋਧ ਬਿੱਲ ‘ਤੇ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਬਹੁਤ ਵਧੀਆ ਕਦਮ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ ਕਿਉਂਕਿ ਜਦੋਂ ਪਾਪੜਾ ਐਕਟ 1995 ਬਣਿਆ ਸੀ। ਉਸ ਸਮੇਂ ਕੋਸ਼ਿਸ਼ ਸੀ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਨਾ ਬਣਨ ਪਰ ਪਿਛਲੀਆਂ ਸਰਕਾਰਾਂ ਦੌਰਾਨ ਕਾਲੋਨੀਆਂ ਬਣਦੀਆਂ ਰਹੀਆਂ।ਇਸ ਕਾਰਨ ਆਮ ਲੋਕਾਂ ਨੂੰ ਦਿੱਕਤ ਆਉਂਦੀ ਹੈ। ਕੁਝ ਵੱਡੇ ਲੋਕ ਫਾਇਦਾ ਉਠਾ ਜਾਂਦੇ ਹਨ। ਕਈ ਤਰ੍ਹਾਂ ਦੀਆਂ ਪਾਬੰਦੀਆਂ ਹੁੰਦੀਆਂ ਹਨ ਪਰ ਜਦੋਂ ਵਿਅਕਤੀ ਪ੍ਰਾਪਰਟੀ ਖਰੀਦ ਲੈਂਦਾ ਸੀ ਤਾਂ ਉਸ ਨੂੰ ਪਤਾ ਲੱਗਾ ਕਿ ਇਹ ਗੈਰ-ਕਾਨੂੰਨੀ ਹੈ। ਇਸ ਵਿੱਚ 500 ਵਰਗ ਗਜ਼ ਦੇ ਪਲਾਟ ਸ਼ਾਮਲ ਕੀਤੇ ਜਾਣਗੇ।