ਜਲੰਧਰ ਦੀਆਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ।
ਜਲੰਧਰ 10/ਦਸੰਬਰ (ਡੀਡੀ ਨਿਊਜ਼ਪੇਪਰ): ਰਾਜ ਚੋਣ ਕਮਿਸ਼ਨ ਵੱਲੋਂ 21 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮ ਜਲੰਧਰ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼ਹਿਰ ਵਿੱਚ ਨਾਮਜ਼ਦਗੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਵੱਲੋਂ 12 ਰਿਟਰਨਿੰਗ ਅਫ਼ਸਰ ਅਤੇ 12 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।ਸਮੂਹ ਆਰ.ਓਜ਼ ਅਤੇ ਏ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪੇਪਰ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ 3 ਵਜੇ ਤੱਕ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫਤਰਾਂ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਦਸੰਬਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 14 ਦਸੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸੇ ਦਿਨ ਗਿਣਤੀ ਹੋਵੇਗੀ।
Himanshu Aggarwal IAS
District Public Relations Office, Jalandhar
#jalandhar #DistrictAdministration