ਥਾਣਾ ਆਦਮਪੁਰ ਦੀ ਪੁਲੀਸ ਨੇ ਇਕ ਨਸ਼ਾ ਤਸਕਰ ਕਿੱਤਾ ਕਾਬੂ ਹੀਰੋਇਨ ਸਮੇਤ
ਜਲੰਧਰ ਦਿਹਾਤੀ ਆਦਮਪੁਰ (ਕਰਨਬੀਰ ਸਿੰਘ )
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਅਤੇ ਸ੍ਰੀ ਸਰਬਜੀਤ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਅਗਵਾਈ ਹੇਠ ਇਸ ਹਰਦੀਪ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵਲੋਂ 01 ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ, 440) ਰੁਪਏ ਭਾਰਤੀ ਕਰੰਸੀ ਡਰਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦਸਿਆ ਕਿ ਮਿਤੀ 30,10,2022 ਨੂੰ ਏ.ਐਸ.ਆਈ. ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਚੀਮੇ ਪੁਲੀ ਆਦਮਪੁਰ ਮੌਜੂਦ ਸੀ ਕਿ ਮੁੱਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਪ੍ਰਮੋਦ ਉਰਫ ਮੋਹਿਤ ਪੁੱਤਰ ਸੱਤਪਾਲ ਵਾਸੀ ਚਮ ਥਾਣਾ ਆਦਮਪੁਰ ਜੋ ਕਿ ਆਪਣੇ ਘਰ ਵਿੱਚ ਹੀ ਨਸ਼ੀਲਾ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਜੇਕਰ ਹੁਣੇ ਹੀ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦਾ ਹੈ।ਜਿਸ ਤੇ ਏ.ਐਸ.ਆਈ. ਗੁਰਮੇਲ ਸਿੰਘ ਦੁਆਰਾ ਸਮੇਤ ਪੁਲਿਸ ਪਾਰਟੀ ਦੋਸ਼ੀ ਉਕਤ ਦੇ ਘਰ ਰੋਡ ਕੀਤੀ ਅਤੇ ਮੌਕਾ ਪਰ ਉਸ ਦੇ ਕਬਜਾ ਵਿੱਚੋਂ 10 ਗ੍ਰਾਮ ਹੈਰੋਇਨ, 4400/- ਰੁਪਏ ਭਾਰਤੀ ਕਰਸੀ ਡਰੱਗ ਮਨੀ ਅਤੇ ਇੱਕ ਇਲੈਕਟ੍ਰੋਨਿਕ ਕੰਡਾ ਬ੍ਰਾਮਦ ਕੀਤਾ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ 184 ਮਿਤੀ 30.10.20122 ਅ/ਧ 21-ਬੀ/61-85 ਐਨ.ਡੀ.ਪੀ.ਐਸ ਐਕਟ ਥਾਣਾ ਆਦਮਪੁਰ ਦਰਜ ਰਜਿਸਟਰ ਕੀਤਾ ਗਿਆ।
ਬਰਾਮਦਗੀ :-
1) 10 ਗ੍ਰਾਮ ਹੈਰੋਇਨ
2) 4400/- ਭਾਰਤੀ ਕਰੰਸੀ ਡਰੱਗ ਮਨੀ
3) ਇੱਕ ਇਲੈਕਟ੍ਰੋਨਿਕ ਕੰਡਾ