ਡੀਡੀ ਨਿਊਜ਼ਪੇਪਰ|ਜਲੰਧਰ ਆਦਮਪੁਰ ਅੱਜ ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਘਰ ਵੀ ਲਿਜਾਇਆ ਗਿਆ ਜਿੱਥੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸਕੂਲ ਵਲੋਂ ਇੱਕੀ ਹਜ਼ਾਰ ਰੁਪਏ ਦੀ ਭੇਟਾ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੀ ਗਈ। ਇਸ ਮੌਕੇ ‘ਤੇ ਵਿਦਿਆਰਥੀਆਂ ਦੀ ਗੁਰੂ ਘਰ ਪ੍ਰਤੀ ਸ਼ਰਧਾ ਦੀ ਭਾਵਨਾ ਦੇਖਣਯੋਗ ਸੀ। ਸਾਰੇ ਵਿਦਿਆਰਥੀਆਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਗੁਰੂ ਘਰ ਗਏ ਅਤੇ ਕੜਾਹ ਪ੍ਰਸ਼ਾਦ ਦੀ ਦੇਗ਼ ਵੀ ਵਰਤਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਅਰਦਾਸ ਕੀਤੀ ਗਈ।ਇਸ ਮੌਕੇ ‘ਤੇ ਸਕੂਲ ਦੇ ਚੇਅਰਮੈਨ ਸ੍ਰੀ ਜਗਦੀਸ਼ ਲਾਲ ਪਸਰੀਚਾ ਜੀ, ਡਾਇਰੈਕਟਰ ਸ੍ਰੀ ਜਗਮੋਹਨ ਅਰੋੜਾ ਜੀ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ, ਵਾਇਸ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਠਾਕੁਰ ਜੀ ਅਤੇ ਸਮੂਹ ਸਟਾਫ਼ ਸ਼ਾਮਲ ਸਨ।
error: Content is protected !!