ਯੂਥ ਕਲੱਬਾਂ ਨੂੰ ਬੰਦ ਕਰਨਾ ਪੰਜਾਬ ਦੇ ਨੌਜਵਾਨਾਂ ਤੇ ਸਿੱਧਾ ਹਮਲਾ – ਅਭਿਸ਼ੇਕ ਬਖਸ਼ੀ
ਪੰਜਾਬ ਯੂਥ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਅਭਿਸ਼ੇਕ ਬਖਸ਼ੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਦੇ ਕਰੀਬ 12 ਹਜਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਨੌਜਵਾਨ ਵਿਰੋਧੀ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਫੈਸਲਾ ਸੂਬੇ ਦੇ ਨੌਜਵਾਨਾਂ ਦੇ ਹਿੱਤਾ ਤੇ ਸਿੱਧਾ ਹਮਲਾ ਹੈ ਅਤੇ ਇਸ ਰਾਹੀਂ ਪਿੰਡ ਪੱਧਰ ਤੇ ਨੌਜਵਾਨਾਂ ਨੂੰ ਇੱਕਜੁੱਟ ਰੱਖਣ ਵਾਲੀ ਸੰਰਚਨਾ ਨੂੰ ਜਾਣ ਬੁਝ ਕੇ ਤਬਾਹ ਕੀਤਾ ਜਾ ਰਿਹਾ ਹੈ। ਬਖਸ਼ੀ ਨੇ ਕਿਹਾ ਕਿ ਪੰਜਾਬ ਚ ਕਰੀਬ 14,000 ਯੂਥ ਕਲੱਬ ਮੌਜੂਦ ਹਨ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇੰਨਾ ਕਲੱਬਾਂ ਰਾਹੀਂ ਨੌਜਵਾਨਾਂ ‘ਚ ਅਨੁਸ਼ਾਸਨ, ਸਹਿਤ ਯੋਗ ਅਤੇ ਸਮਾਜਿਕ ਜਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ ਪਰ ਆਪ ਸਰਕਾਰ ਵੱਲੋਂ ਇਸ ਸੰਰਚਨਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।






