Breaking NEWSCrimeJalandharLatest newsNewsPunjabTOP STORIESTrending

ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਵੱਲੋ ਹੈਰੋਇਨ ਸਮੇਤ 01ਨਸ਼ਾ ਤਸਕਰ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।

Spread the News

ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ (ਕਰਨਵੀਰ  ਸਿੰਘ)

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 20 ਗ੍ਰਾਮ ਹੈਰੋਇਨ ਸਮੇਤ ()1 ਨਸ਼ਾ ਤਸਕਰ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 06.11.2022 ਨੂੰ ਸਬ ਇੰਸਪੈਕਟਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਿਲਸਿਲਾ ਗਸ਼ਤ ਬਾ ਚੈਕਿੰਗ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਲਾਬੜਾ ਤੇ ਪਿੰਡ ਉੱਗੀ ਵੱਲ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਅੱਡਾ ਪਿੰਡ ਰਾਮਪੁਰ ਚੌਂਕ ਨੇੜੇ ਪੁੱਜੀ ਤਾਂ ਪਿੰਡ ਰਾਮਪੁਰ ਵੱਲੋ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਯਕਦਮ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਾ ਅਤੇ ਆਪਣੀ ਪਹਿਣੀ ਹੋਈ ਘੈਂਟ ਦੀ ਸੱਜੀ ਜੇਬ ਵਿੱਚੋ ਇੱਕ ਵਜਨਦਾਰ ਮੋਮੀ ਲਿਫਾਫਾ ਕੱਢਕੇ ਸੁਟਣ ਲੱਗਾ। ਜਿਸ ਨੂੰ ਸਬ ਇੰਸਪੈਕਟਰ ਭੂਪਿੰਦਰ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆ ਦੀ ਮਦਦ ਦਾ ਮੋਮੀ ਲਿਫਾਫਾ ਸੁਟਣ ਲੱਗੇ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਮਹਿੰਦਰ ਸਿੰਘ ਵਾਸੀ NRI ਕਲੋਨੀ ਖੁਸਰੋਪੁਰ ਥਾਣਾ ਕੈਂਟ ਜਲੰਧਰ ਦੱਸਿਆ। ਜਿਸ ਦੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਦੀ ਹਸਬ-ਜਾਬਤਾ ਅਨੁਸਾਰ ਤਲਾਸ਼ੀ ਕਰਨ ਤੇ ਉਸ ਵਿਚ ਹੈਰੋਇਨ ਬ੍ਰਾਮਦ ਹੋਈ। ਜਿਸ ਦਾ ਇਲੈਕਟਰੋਨਿਕ ਕੰਡੇ ਨਾਲ ਵਜਨ ਕਰਨ ਤੇ 210 ਗ੍ਰਾਮ ਹੋਈ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 88 ਮਿਤੀ 06.11.2022 ਜੁਰਮ 21(B)-61-85 NDPS ACT ਥਾਣਾ ਲਾਬੜਾ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ।ਦੇਸ਼ੀ ਪਾਸੋ ਦੂੰਗਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਇਹ ਉਹ ਹੈਰੋਇਨ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੇਕਰਡ ਫਾਰਵਡ ਲਿੰਕ ਬਾਰੇ ਵੀ ਜਾਨਕਾਰੀ ਹਾਸਿਲ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਕੁੱਲ ਬ੍ਰਾਮਦਗੀ :

1, 200 ਗ੍ਰਾਮ ਹੈਰੋਇਨ

ਦੋਸ਼ੀ ਵਿਕਰਮਜੀਤ ਸਿੰਘ ਉਰਫ ਵਿੱਕੀ ਉਕਤ ਦੇ ਖਿਲਾਫ ਪਹਿਲਾ ਦਰਜ ਮੁਕੱਦਮਿਆਂ ਦਾ ਵੇਰਵਾ

1. ਮੁਕੱਦਮਾ ਨੰਬਰ 51 ਮਿਤੀ 11.04.2015 ਅੱਧ 22-61-85 NDPS Act ਥਾਣਾ ਮਕਸੂਦਾ ਜਿਲ੍ਹਾ ਜਲੰਧਰ ਦਿਹਾਤੀ ।

2. ਮੁਕਦਮਾ ਨੰਬਰ 118 ਮਿਤੀ 04,2020 ਅ/ਧ 22,29-61-85 NDPS Act ਥਾਣਾ ਕੈਂਟ ਜਲੰਧਰ।

3. ਮੁਕਦਮਾ ਨੰਬਰ 60 ਮਿਤੀ 24.04.2021 ਅਧ 21,22-61-85 NDPS Act ਥਾਣਾ ਸਦਰ ਜਲੰਧਰ।

4. ਮੁਕਦਮਾ ਨੰਬਰ 56 ਮਿਤੀ 10,05,2022 ਅਧ 21 29-61-85 NDPS Act ਥਾਣਾ ਸਦਰ ਜਲੰਧਰ।