Home Amritsar City ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ...


ਅੰਮ੍ਰਿਤਸਰ, 25 ਅਪ੍ਰੈਲ (ਅੰਕਿਤ ਜੈਨ ) – ਗੁਰੂ ਨਗਰੀ ਪਾਵਨ ਸ਼ਹਿਰ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਵੱਛਤਾ ਮੁਹਿੰਮ ਨੂੰ ਤੇਜ਼ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਵੱਛ ਭਾਰਤ ਅਭਿਆਨ ਅਧੀਨ ਪੈਸਕੋ ਵੱਲੋਂ ਤੈਨਾਤ ਸਫ਼ਾਈ ਫੌਜੀਆਂ ਦੀ ਟੀਮ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਸ਼੍ਰੀ ਜੈ ਇੰਦਰ ਸਿੰਘ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੈਸਕੋ ਟੀਮ ਦੀ ਅਗਵਾਈ ਡੀ.ਜੀ.ਐਮ. (ਐਲ.ਜੀ.ਬੀ.) ਸਕੁਆਡਰਨ ਲੀਡਰ ਦਵਿੰਦਰ ਕੌਰ (ਰਿਟਾਇਰਡ) ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਨਗਰ ਨਿਗਮ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਦੀ ਨਿਗਰਾਨੀ ਕਰ ਰਹੇ ਸੁਪਰਵਾਈਜ਼ਰ ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਰਸਾਲ ਸਿੰਘ ਵੀ ਮੌਜੂਦ ਸਨ।ਪੈਸਕੋ ਟੀਮ ਵੱਲੋਂ ਆਪਣੇ ਕੰਮ ਦੀ ਵਿਸਥਾਰਪੂਰਵਕ ਜਾਣਕਾਰੀ ਅਤੇ ਫੀਡਬੈਕ ਕਮਿਸ਼ਨਰ ਅਤੇ ਵਧੀਕ ਕਮਿਸ਼ਨਰ ਸਾਹਿਬ ਨੂੰ ਦਿੱਤਾ ਗਿਆ। ਇਸ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਡੋਰ-ਟੂ-ਡੋਰ ਕਚਰਾ ਇਕੱਠਾ ਕਰਨ ਦੇ ਪ੍ਰਬੰਧ, ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਛਟਾਈ, ਸੜਕਾਂ ਦੀ ਸਫ਼ਾਈ, ਕਚਰਾ ਪ੍ਰਬੰਧਨ ਅਤੇ ਪੁਰਾਣੇ ਕਚਰੇ ਦੇ ਨਿਪਟਾਰੇ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਵਿੱਚ ਦੱਸਿਆ ਗਿਆ ਕਿ ਪੈਸਕੋ ਟੀਮ ਵੱਲੋਂ ਰੋਜ਼ਾਨਾ ਮਿਲ ਰਹੀਆਂ ਸ਼ਿਕਾਇਤਾਂ ਦੀ ਨਿਗਰਾਨੀ ਕਰਕੇ ਪ੍ਰਸ਼ਾਸਨ ਨੂੰ ਸਮੇਂ-ਸਿਰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਿਕਾਇਤਾਂ ਵਿੱਚ ਸ਼ਹਿਰ ਦੀ ਸਫ਼ਾਈ, ਟੁੱਟੀਆਂ ਸੜਕਾਂ, ਸੀਵਰੇਜ ਸਮੱਸਿਆਵਾਂ, ਗਲੀ ਬੱਤੀਆਂ ਅਤੇ ਕਚਰਾ ਪ੍ਰਬੰਧਨ ਨਾਲ ਸੰਬੰਧਿਤ ਮੁੱਦੇ ਸ਼ਾਮਲ ਹਨ। ਸ਼ਿਕਾਇਤ ਦਰਜ ਹੋਣ ਉਪਰੰਤ ਸੰਬੰਧਿਤ ਵਿਭਾਗਾਂ ਵੱਲੋਂ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।ਇਹ ਮਾਨੀਟਰਿੰਗ ਪ੍ਰਣਾਲੀ ਪ੍ਰਸ਼ਾਸਨ ਦੀਆਂ “ਅੱਖਾਂ ਅਤੇ ਕੰਨ” ਵਜੋਂ ਕੰਮ ਕਰ ਰਹੀ ਹੈ, ਜੋ ਸ਼ਹਿਰ ਵਿੱਚ ਸਫ਼ਾਈ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸੇ ਮੁਹਿੰਮ ਤਹਿਤ ਟੀਮ ਨੂੰ ਸਰਕਾਰ ਵੱਲੋਂ ਆਧੁਨਿਕ ਏ.ਆਈ. ਅਧਾਰਿਤ ਉਪਕਰਣਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਭਵਿੱਖ ਵਿੱਚ ਸ਼ਿਕਾਇਤਾਂ ਦੀ ਆਟੋਮੈਟਿਕ ਰਿਪੋਰਟਿੰਗ ਸੰਭਵ ਹੋਵੇਗੀ। ਇਨ੍ਹਾਂ ਉਪਕਰਣਾਂ ਦੀ ਕਾਰਗੁਜ਼ਾਰੀ ਬਾਰੇ ਵੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ।ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੈਸਕੋ ਟੀਮ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ ਅਤੇ ਟੀਮ ਵੱਲੋਂ ਉਠਾਏ ਗਏ ਮੁੱਦਿਆਂ ਦੇ ਹੱਲ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
error: Content is protected !!