ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਜੌਇੰਟ ਫਰੰਟ ਵੱਲੋਂ ਮਨਾਇਆ ਗਿਆ ਲੇਬਰ ਡੇ ਸਰਕਾਰ ਖਿਲਾਫ ਸੰਘਰਸ਼ ਦਾ ਐਲਾਨ

0
{"remix_data":[],"remix_entry_point":"challenges","source_tags":[],"origin":"unknown","total_draw_time":0,"total_draw_actions":0,"layers_used":0,"brushes_used":0,"photos_added":0,"total_editor_actions":{},"tools_used":{},"is_sticker":false,"edited_since_last_sticker_save":false,"containsFTESticker":false}

ਬਰਨਾਲਾ: ਰਾਜੀਵ ਗੋਇਲ ਹੈਪੀ ਅੱਜ ਇੰਟਰਨੈਸ਼ਨਲ ਲੇਬਰ ਡੇ ਦੇ ਮੌਕੇ ‘ਤੇ “ਪੰਜਾਬ ਐਮਪਲੋਈਜ਼ ਐਂਡ ਪੈਨਸ਼ਨਰਜ਼ ਜੌਇੰਟ ਫਰੰਟ” ਵੱਲੋਂ ਵਾਟਰ ਸਪਲਾਈ ਦਫ਼ਤਰ ਦੇ ਨੇੜੇ ਇੱਕ ਖ਼ਾਸ ਪ੍ਰੋਗਰਾਮ ਕਰਵਾਇਆ ਗਿਆ।
ਇਹ ਪ੍ਰੋਗਰਾਮ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਦੀ ਯਾਦ ਨੂੰ ਸਮਰਪਿਤ ਸੀ, ਜਿਨ੍ਹਾਂ ਨੇ ਮਜ਼ਦੂਰ ਵਰਗ ਦੇ ਹੱਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਕਰਮਚਾਰੀ ਇਕੱਠੇ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸੰਗਠਨ ਦੇ ਆਗੂਆਂ ਨੇ ਮਜ਼ਦੂਰਾਂ ਦੀ ਭਲਾਈ ਲਈ ਅਹਿਮ ਮੰਗਾਂ ਰੱਖੀਆਂ।
ਆਗੂਆਂ ਨੇ ਮੰਗ ਕੀਤੀ ਕਿ 1 ਮਈ (ਲੇਬਰ ਡੇ) ਨੂੰ ਫੈਕਟਰੀਆਂ ਅਤੇ ਹੋਰ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਇਸ ਦਿਨ ਲਈ ਖ਼ਾਸ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇ, ਤਾਂ ਜੋ ਉਹ ਆਪਣਾ ਦਿਨ ਇੱਜ਼ਤ ਨਾਲ ਮਨਾ ਸਕਣ।ਇਸ ਮੌਕੇ ‘ਤੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਨਿਆਂ ਦੀ ਕਠਪੁਤਲੀ ਬਣ ਗਈ ਹੈ ਅਤੇ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਘੇਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਮਜ਼ਦੂਰਾਂ ਦੇ ਹੱਕ ਵਿੱਚ ਕੋਈ ਠੋਸ ਕਦਮ ਨਹੀਂ ਚੁੱਕ ਰਹੀ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰਾਂ ਨੇ ਮਜ਼ਦੂਰਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਾਰਾ ਵਰਗ ਇਕੱਠਾ ਹੋ ਕੇ ਵੱਡਾ ਅਤੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।
ਇਸ ਮੌਕੇ ਮੌਜੂਦ ਮਜ਼ਦੂਰਾਂ ਨੇ ਕਸਮ ਖਾਧੀ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਇਕਜੁੱਟ ਰਹਿਣਗੇ।
ਆਗੂਆਂ ਨੇ ਸਾਫ਼ ਕੀਤਾ ਕਿ ਸ਼ਿਕਾਗੋ ਦੇ ਸ਼ਹੀਦਾਂ ਦਾ ਸੁਪਨਾ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਮਜ਼ਦੂਰਾਂ ਦਾ ਸ਼ੋਸ਼ਣ ਬੰਦ ਹੋਵੇ ਅਤੇ ਉਨ੍ਹਾਂ ਨੂੰ ਯੋਗ ਸਨਮਾਨ ਮਿਲੇ।