Home Barnala update ਠੁੱਲੀਵਾਲ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਸ਼ਰਾਬ ਤਸਕਰ ਕਾਬੂ; ਪੁਲਿਸ ਨੂੰ ਵੇਖ ਭੱਜੀ...
ਬਰਨਾਲਾ,:ਰਾਜੀਵ ਗੋਇਲ ਹੈਪੀ ਜ਼ਿਲ੍ਹਾ ਬਰਨਾਲਾ ਦੇ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 60 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਦੀ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ।ਥਾਣਾ ਠੁੱਲੀਵਾਲ ਦੇ ਐਸਐਚਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਐਸਪੀ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ‘ਕਾਸੋ’ (CASO) ਆਪਰੇਸ਼ਨ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਰਾਇਕੋਟ-ਬਰਨਾਲਾ ਰੋਡ ’ਤੇ ਭੱਦਲਵਡ ਡਰੇਨ ਦੇ ਪੁਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ।ਚੈਕਿੰਗ ਦੌਰਾਨ ਪੁਲਿਸ ਨੇ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਾਰ ਚਾਲਕ ਨੇ ਪੁਲਿਸ ਨੂੰ ਵੇਖ ਕੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਤੇਜ਼ ਰਫ਼ਤਾਰ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਖੱਡ ਵਿੱਚ ਜਾ ਕੇ ਪਲਟ ਗਈ। ਪੁਲਿਸ ਨੇ ਤੁਰੰਤ ਕਾਰ ਚਾਲਕ ਨੂੰ ਕਾਬੂ ਕਰ ਲਿਆ।ਤਲਾਸ਼ੀ ਦੌਰਾਨ ਕਾਰ ਵਿੱਚੋਂ 60 ਬੋਤਲਾਂ ਦੇਸੀ ਸ਼ਰਾਬ (ਮਾਰਕਾ ਚੰਡੀਗੜ੍ਹ) ਬਰਾਮਦ ਹੋਈਆਂ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਇਲਾਕੇ ਵਿੱਚ ਮਹਿੰਗੇ ਭਾਅ ’ਤੇ ਵੇਚਦਾ ਸੀ।ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
error: Content is protected !!