Home Barnala update ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਵੱਡੀ ਸਫਲਤਾ, 1 ਕਿਲੋ...

ਬਰਨਾਲਾ :ਰਾਜੀਵ ਗੋਇਲ ਹੈਪੀ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਭਦੌੜ ਪੁਲਿਸ ਨੇ ਇੱਕ ਨੌਜਵਾਨ ਨੂੰ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਤਪਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ।ਉਨ੍ਹਾਂ ਦੱਸਿਆ ਕਿ 7 ਮਈ ਨੂੰ ਪੁਲਿਸ ਪਾਰਟੀ ਪਿੰਡ ਨੈਣੇਵਾਲ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮਨਪ੍ਰੀਤ ਸਿੰਘ, ਵਾਸੀ ਬਾਹਮਣੀ ਵਾਲਾ, ਜ਼ਿਲ੍ਹਾ ਫਾਜਿਲਕਾ, ਨੂੰ ਕਾਬੂ ਕੀਤਾ।ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 1 ਕਿਲੋ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਦਾ 11 ਮਈ ਤੱਕ ਪੁਲਿਸ ਰਿਮਾਂਡ ਮਿਲਿਆ ਹੈ।ਡੀਐਸਪੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਈ ਜਾਣੀ ਸੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
error: Content is protected !!